ਗੁਰਦਾਸਪੁਰ (ਹਰਮਨ) - ਗੁਰਦਾਸਪੁਰ ਤੋਂ ਰਾਜ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸੀ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ਪੱਤਰ ਲਿਖ ਕੇ ਬਟਾਲਾ ਨੂੰ ਮੌਜੂਦਾ ਗੁਰਦਾਸਪੁਰ ਜ਼ਿਲ੍ਹੇ ਤੋਂ ਵੱਖਰਾ ਜ਼ਿਲ੍ਹਾ ਬਣਾਉਣ ਦੀ ਬੇਨਤੀ ਕੀਤੀ ਸੀ। ਖ਼ੁਸ਼ੀ ਦੀ ਗੱਲ ਇਹ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਚਿੱਠੀ ਲਿਖ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮੰਗ ਦਾ ਜਵਾਬ ਦੇ ਦਿੱਤਾ। ਮੁੱਖ ਮੰਤਰੀ ਚੰਨੀ ਨੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦਾ ਹਾਂ-ਪੱਖੀ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਵੇਖ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ਬੱਸ ਅੱਡੇ ’ਤੇ ਵੱਡੀ ਵਾਰਦਾਤ : ਜਨਮ ਦਿਨ ਦੀ ਪਾਰਟੀ ਦੌਰਾਨ ਸ਼ਰਾਬੀ ਨੇ ਚਲਾਈਆਂ ਗੋਲੀਆਂ, ਇਕ ਦੀ ਮੌਤ
ਦੱਸ ਦੇਈਏ ਕਿ ਬਟਾਲਾ ਨੂੰ ਪੰਜਾਬ ਦਾ 24ਵਾਂ ਜ਼ਿਲ੍ਹਾ ਬਣਾਉਣ ਦੀ ਕੀਤੀ ਜਾ ਰਹੀ ਮੰਗ ਨੂੰ ਪੰਜਾਬ ਸਰਕਾਰ ਛੇਤੀ ਹੀ ਪ੍ਰਵਾਨ ਕਰ ਸਕਦੀ ਹੈ। ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਦੇ ਇਸ ਜਵਾਬ ‘ਤੇ ਖੁਸ਼ੀ ਜ਼ਾਹਿਰ ਕੀਤੀ ਕਿ ਉਨ੍ਹਾਂ ਨੇ ਬਟਾਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ‘ਤੇ ਹੁੰਗਾਰਾ ਭਰਿਆ। ਬਾਜਵਾ ਨੇ ਉਮੀਦ ਪ੍ਰਗਟਾਈ ਕਿ ਇਸ ਮਾਮਲੇ ਵਿੱਚ ਛੇਤੀ ਹੀ ਇਨਸਾਫ਼ ਹੋਵੇਗਾ ਅਤੇ ਸਰਕਾਰ ਵੱਲੋਂ ਇਤਿਹਾਸਕ ਗਲਤੀਆਂ ਨੂੰ ਦੂਰ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼
ਜ਼ਿਕਰਯੋਗ ਹੈ ਕਿ ਬਾਜਵਾ ਇਸ ਸਾਲ ਦੇ ਅਗਸਤ ਮਹੀਨੇ ’ਚ ਵੀ ਤਤਕਾਲੀ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਬਟਾਲਾ ਨੂੰ ਮੌਜੂਦਾ ਗੁਰਦਾਸਪੁਰ ਜ਼ਿਲ੍ਹੇ ਤੋਂ ਵੱਖਰਾ ਜ਼ਿਲ੍ਹਾ ਬਣਾਉਣ ਦੀ ਬੇਨਤੀ ਕਰ ਚੁੱਕੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੂੰ ਲਿਖੀ ਹੋਈ ਚਿੱਠੀ ’ਚ ਪ੍ਰਤਾਪ ਸਿੰਘ ਬਾਜਵਾ ਨੇ ਬਟਾਲੇ ਦੀ ਇਤਿਹਾਸਿਕ ਮਹੱਤਤਾ ’ਤੇ ਖ਼ਾਸ ਤੌਰ ’ਤੇ ਚਾਨਣਾ ਪਾਇਆ ਸੀ।
ਪੜ੍ਹੋ ਇਹ ਵੀ ਖ਼ਬਰ - 10 ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਨਹਿਰ ’ਚੋਂ ਬਰਾਮਦ, ਘਰ ’ਚ ਪਿਆ ‘ਚੀਕ-ਚਿਹਾੜਾ’
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਅਪਡੇਟ ਕਰੋ 'ਜਗ ਬਾਣੀ' ਐਂਡਰਾਇਡ ਐਪ, ਗੂਗਲ ਪਲੇਅਸਟੋਰ 'ਚ ਜਾ ਕੇ ਕਰੋ ਡਾਊਨਲੋਡ
NEXT STORY