ਗੁਰਦਾਸਪੁਰ (ਹਰਮਨਪ੍ਰੀਤ) : ਪਾਕਿਸਤਾਨ 'ਚ ਵਾਪਰ ਰਹੇ ਮੌਜੂਦਾ ਘਟਨਾਕ੍ਰਮ ਦੇ ਚਲਦਿਆਂ ਰਾਜ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਸੰਸਦ ਮੈਂਬਰਾਂ ਦੇ ਸਰਬ ਪਾਰਟੀ ਵਫਦ ਨੂੰ ਤੁਰੰਤ ਪਾਕਿਸਤਾਨ ਭੇਜਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਅਗਲੇ ਦਿਨ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਇਕੱਤਰ ਹੋਈ ਭੀੜ ਨੇ ਨਾ ਸਿਰਫ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪਥਰਾਅ ਕੀਤਾ ਸਗੋਂ ਸਾਰੇ ਸਿੱਖਾਂ ਨੂੰ ਨਨਕਾਣਾ ਸਾਹਿਬ ਤੋਂ ਹਟਾਉਣ ਅਤੇ ਨਨਕਾਣਾ ਸਾਹਿਬ ਦਾ ਨਾਂਅ ਬਦਲਣ ਦੀਆਂ ਧਮਕੀਆਂ ਵੀ ਦਿੱਤੀਆਂ। ਇਸ ਤੋਂ ਬਾਅਦ ਪਿਸ਼ਾਵਰ ਵਿਚ ਇਕ ਸਿੱਖ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।
ਉਨ੍ਹਾਂ ਪਾਕਿਸਤਾਨ 'ਚ ਸਿੱਖ ਭਾਈਚਾਰੇ 'ਤੇ ਕੀਤੀ ਜਾ ਰਹੀ ਹਿੰਸਾ 'ਤੇ ਚਿੰਤਾ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ ਮੰਤਰੀ ਜੈ ਸ਼ੰਕਰ ਦੀ ਅਗਵਾਈ ਹੇਠ ਲੋਕ ਸਭਾ ਤੇ ਰਾਜ ਸਭਾ ਦੇ ਸਿੱਖ ਮੈਂਬਰਾਂ ਦਾ ਸਰਬ ਪਾਰਟੀ ਵਫਦ ਪਾਕਿਸਤਾਨ ਭੇਜਣ ਤਾਂ ਜੋ ਇਹ ਵਫਦ ਪਾਕਿਸਤਾਨ 'ਚ ਜਾ ਕੇ ਸਾਰੇ ਮਾਮਲੇ ਦੀ ਜਾਂਚ ਕਰ ਸਕੇ। ਉਨ੍ਹਾਂ ਕਿਹਾ ਕਿ ਪਾਕਿਸਤਾਨ 'ਚ ਵਾਪਰ ਰਹੇ ਮੌਜੂਦਾ ਘਟਨਾਕ੍ਰਮ ਕਾਰਨ ਇਹ ਕਦਮ ਚੁੱਕਣਾ ਬਹੁਤ ਜ਼ਰੂਰੀ ਹੈ।
Punjab Wrap Up : ਪੜ੍ਹੋ 5 ਜਨਵਰੀ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ
NEXT STORY