ਚੰਡੀਗੜ੍ਹ : ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਾਰਟੀ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਸ ਸੁਰੱਖਿਆ ਵਾਪਸ ਲੈਣ ਦੇ ਫ਼ੈਸਲੇ ਦਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸਖ਼ਤ ਵਿਰੋਧ ਕੀਤਾ ਹੈ। ਦੂਲੋ ਦਾ ਕਹਿਣਾ ਹੈ ਕਿ ਇਹ ਸਭ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰੇ 'ਤੇ ਅਤੇ ਬਦਲੇ ਦੀ ਭਾਵਨਾ ਨਾਲ ਹੋ ਰਿਹਾ ਹੈ। ਦੂਲੋ ਨੇ ਕਿਹਾ ਕਿ ਬਾਜਵਾ ਨੂੰ ਸੁਰੱਖਿਆ ਇਸ ਲਈ ਦਿੱਤੀ ਗਈ ਸੀ ਕਿਉਂਕਿ ਉਨ੍ਹਾਂ 'ਤੇ ਹਮਲਾ ਹੋਣ ਦਾ ਖਦਸ਼ਾ ਹੈ ਅਤੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਪਿਤਾ ਦਾ ਵੀ ਕਤਲ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਦਿਲ ਕੰਬਾਉਣ ਵਾਲੇ ਹਾਦਸੇ 'ਚ ਦੋ ਜਿਗਰੀ ਦੋਸਤਾਂ ਦੀ ਮੌਤ, ਮੰਜ਼ਰ ਦੇਖ ਦਹਿਲੇ ਲੋਕ (ਤਸਵੀਰਾਂ)
ਦੂਲੋ ਨੇ ਕਿਹਾ ਕਿ ਭਾਵੇਂ ਕੋਈ ਵਿਰੋਧੀ ਧਿਰ ਦਾ ਨੇਤਾ ਹੋਵੇ ਜਾਂ ਸੱਤਾ ਧਿਰ ਦਾ ਉਸ ਨੂੰ ਸੁਰੱਖਿਆ ਦੇਣੀ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਜਿਸ ਤਰ੍ਹਾਂ ਬਾਜਵਾ ਵਲੋਂ ਸਰਕਾਰ ਦੀਆਂ ਨੀਤੀਆਂ ਦੀ ਪੋਲ ਖੋਲ੍ਹੀ ਗਈ ਹੈ, ਉਸ ਦੀ ਬੌਖਲਾਹਟ ਵਿਚ ਆ ਕੇ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਖ ਰਹੀ ਹੈ ਕਿ ਬਾਜਵਾ ਕੋਲ ਵੱਧ ਸੁਰੱਖਿਆ ਸੀ, ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ ਪਰ ਜੇ ਇਹੋ ਕਾਰਣ ਹੈ ਤਾਂ ਇਹ ਕਦਮ ਬਾਜਵਾ ਦੇ ਬਿਆਨ ਦੇਣ ਤੋਂ ਪਹਿਲਾਂ ਕਿਉਂ ਨਹੀਂ ਚੁੱਕਿਆ ਗਿਆ।
ਇਹ ਵੀ ਪੜ੍ਹੋ : ਜਿਸਮ ਦਿਖਾ ਕੇ ਜਾਲ 'ਚ ਫਸਾਉਣ ਵਾਲੀਆਂ ਜਨਾਨੀਆਂ ਦਾ ਭੱਜਿਆ ਭਾਂਡਾ, ਕਰਤੂਤ ਸੁਣ ਹੋਵੋਗੇ ਹੈਰਾਨ
ਉਨ੍ਹਾਂ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਤੋਂ ਮੰਗ ਕੀਤੀ ਕਿ ਜਿਹੜੇ ਲੋਕ ਚਾਪਲੂਸੀ ਕਰਕੇ ਸੁਰੱਖਿਆ ਲੈ ਕੇ ਬੈਠੇ ਹਨ, ਉਨ੍ਹਾਂ ਤੋਂ ਸੁਰੱਖਿਆ ਵਾਪਸ ਲਈ ਜਾਵੇ। ਸੁਰੱਖਿਆ ਦੇ ਮਾਮਲੇ 'ਚ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਪਰਿਵਾਰ 'ਚੋਂ ਕਿਸੇ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਲਈ ਜ਼ਿੰਮੇਵਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਡੀ. ਜੀ. ਪੀ. ਦੀ ਹੋਵੇਗੀ।
ਇਹ ਵੀ ਪੜ੍ਹੋ : ਗੁਰੂ ਕੇ ਲੰਗਰ ਲਈ ਆਇਆ ਕੇਂਦਰੀ ਰੀਫੰਡ ਰੋਕਣਾ ਛੱਡਣ ਕੈਪਟਨ: ਹਰਸਿਮਰਤ
ਲੁਧਿਆਣਾ : ਹਸਪਤਾਲ ਦੇ ਚਬੂਤਰੇ ਤੋਂ ਛਾਲ ਮਾਰਨ ਵਾਲੀ ਕੋਰੋਨਾ ਪੀੜਤ 'ਕੁੜੀ' ਦੀ ਮੌਤ
NEXT STORY