ਨਵੀਂ ਦਿੱਲੀ/ਚੰਡੀਗੜ੍ਹ : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਰਾਜ ਸਭਾ ਅੰਦਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਪ੍ਰਤਾਪ ਸਿੰਘ ਬਾਜਵਾ ਵੈੱਲ 'ਚ ਉਤਰ ਆਏ ਅਤੇ ਖੇਤੀ ਬਿੱਲਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ : ਗੋਲੀਆਂ ਮਾਰ ਕੇ ਕਤਲ ਕੀਤੇ ਅਕਾਲੀ ਆਗੂ 'ਵਿੱਕੀ ਮਿੱਡੂਖੇੜਾ' ਦੀ ਪੋਸਟ ਮਾਰਟਮ ਰਿਪੋਰਟ ਆਈ ਸਾਹਮਣੇ
ਇਸ ਮੌਕੇ ਬਾਕੀ ਕਾਂਗਰਸੀ ਸਾਂਸਦਾਂ ਵੱਲੋਂ ਵੀ ਉਨ੍ਹਾਂ ਦਾ ਸਾਥ ਦਿੱਤਾ ਗਿਆ। ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਸ਼ਾਇਰਾਨਾ ਅੰਦਾਜ਼ 'ਚ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਗਈ ਸੀ।
ਇਹ ਵੀ ਪੜ੍ਹੋ : ਗੋਦ ਲਈ ਧੀ ਦਾ ਕਾਰਾ ਜਾਣ ਹਰ ਕੋਈ ਰਹਿ ਗਿਆ ਹੈਰਾਨ, ਰਿਸ਼ਤੇਦਾਰ ਵੀ ਨਾ ਕਰ ਸਕੇ ਯਕੀਨ
ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਆਪਣੇ ਕਾਲੇ ਕਾਨੂੰਨ ਵਾਪਸ ਲੈ ਕੇ ਕਿਸਾਨਾਂ ਦੀ ਮੰਗ ਮੰਨਣੀ ਚਾਹੀਦੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪ੍ਰਤਾਪ ਸਿੰਘ ਬਾਜਵਾ ਇਹ ਗੱਲ ਕਹਿ ਚੁੱਕੇ ਹਨ ਕਿ ਉਨ੍ਹਾਂ ਵੱਲੋਂ ਰਾਜ ਸਭਾ ਅੰਦਰ ਕਿਸਾਨਾਂ ਦੇ ਮੁੱਦੇ 'ਤੇ ਚਰਚਾ ਕਰਨ ਦੀ ਮੰਗ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਕੀਤੇ ਜਾ ਰਹੇ ਵਾਅਦਿਆਂ ਦੀ ਚਾਰ ਖੱਬੇ ਪੱਖੀਆਂ ਪਾਰਟੀਆਂ ਵਲੋਂ ਨਿੰਦਾ
NEXT STORY