ਚੰਡੀਗੜ੍ਹ : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਓ. ਪੀ. ਸੋਨੀ ਨੂੰ ਪੰਜਾਬ ਦਾ ਉਪ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਗਈ ਹੈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਓ. ਪੀ. ਸੋਨੀ ਨੇ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਨੇ ਪੰਜਾਬ 'ਚ ਪਹਿਲਾ ਦਲਿਤ ਮੁੱਖ ਮੰਤਰੀ ਬਣਾਏ ਜਾਣ 'ਤੇ ਰਾਹੁਲ ਗਾਂਧੀ ਨੂੰ ਵੀ ਵਧਾਈ ਦਿੱਤੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹੁਣ ਇਕੱਠੇ ਹੋ ਕੇ ਪਾਰਟੀ ਲਈ ਕੰਮ ਕਰਨ ਦਾ ਸਮਾਂ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੈਪਟਨ' ਵੱਲੋਂ ਕਾਂਗਰਸ 'ਚ ਸ਼ਾਮਲ ਕਰਵਾਏ 'ਆਪ' ਵਿਧਾਇਕਾਂ ਦਾ ਕੀ ਹੋਵੇਗਾ?
ਇਸ ਤੋਂ ਇਲਾਵਾ ਗੁਰਜੀਤ ਔਜਲਾ, ਰਾਣਾ ਸੋਢੀ, ਸੰਤੋਖ ਚੌਧਰੀ ਅਤੇ ਜਸਬੀਰ ਸਿੰਘ ਡਿੰਪਾ ਵੀ ਓ. ਪੀ. ਸੋਨੀ ਨੂੰ ਵਧਾਈ ਦੇਣ ਪਹੁੰਚੇ। ਬਾਜਵਾ ਨੇ ਕਿਹਾ ਕਿ ਉਹ ਪਾਰਟੀ ਦੇ ਆਗੂਆਂ ਨੂੰ ਇਹ ਅਪੀਲ ਕਰਦੇ ਹਨ ਕਿ ਉਹ ਕਿੰਤੂ-ਪਰੰਤੂ ਨਾ ਕਰਕੇ ਆਪਣੇ ਵਿਚਾਰ ਆਪਣੇ ਤੱਕ ਹੀ ਰੱਖਣ।
ਇਹ ਵੀ ਪੜ੍ਹੋ : ਚੰਨੀ ਦੇ ਮੁੱਖ ਮੰਤਰੀ ਬਣਨ ਮਗਰੋਂ ਹੋਣ ਜਾ ਰਹੀ ਪਹਿਲੀ ਕੈਬਨਿਟ ਮੀਟਿੰਗ, ਕੀਤੇ ਜਾ ਸਕਦੇ ਨੇ ਅਹਿਮ ਐਲਾਨ
ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੇ ਪੰਜਾਬ 'ਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸਭ ਕਾਂਗਰਸੀ ਆਗੂਆਂ ਨੂੰ ਇਕੱਠੇ ਹੋ ਕੇ ਨਵੀਂ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਸਾਲ 2022 'ਚ ਕਾਂਗਰਸ ਦੀ ਸਰਕਾਰ ਲਿਆਂਦੀ ਜਾ ਸਕੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚਰਨਜੀਤ ਚੰਨੀ ਦੀ ਨਵੀਂ ਟੀਮ ਦਾ ਐਲਾਨ, CMO ਦਫ਼ਤਰ 'ਚ ਕੀਤੀਆਂ ਨਵੀਆਂ ਤਾਇਨਾਤੀਆਂ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਪੰਜਾਬ ਦੇ ਬੇਅਦਬੀ ਮਾਮਲੇ ਵਰਗੇ ਮਸਲੇ ਵੀ ਹੁਣ ਜਲਦ ਹੀ ਹੱਲ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਆਉਣ ਵਾਲੇ ਦਿਨਾਂ 'ਚ ਨਸ਼ਿਆਂ ਦਾ ਮੁੱਦਾ ਵੀ ਹੱਲ ਹੋ ਜਾਵੇਗਾ ਅਤੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਸੁੱਟਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
CM ਚੰਨੀ ਸਰਕਾਰ ਵੱਲ ਪਿਆ ਕਰੋੜਾਂ ਰੁਪਏ ਦਾ ਸਕਾਲਰਸ਼ਿਪ ਤੁਰੰਤ ਰਿਲੀਜ਼ ਕਰਵਾਉਣ : ਪ੍ਰੋ. ਚੰਦੂਮਾਜਰਾ
NEXT STORY