ਲੁਧਿਆਣਾ (ਨਰਿੰਦਰ) : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਮੁੱਖ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਲੁਧਿਆਣਾ ਪਹੁੰਚੇ। ਇਸ ਦੌਰਾਨ ਉਨ੍ਹਾਂ ਦਿੱਲੀ ਦੀ ਸਰਕਾਰ ਅਤੇ ਪੰਜਾਬ ਦੀ ਸਰਕਾਰ ਦੇ ਵਿਚਕਾਰ ਹੋਏ 18 ਨੁਕਤੀ ਐਗਰੀਮੈਂਟ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਹੁਣ ਭਗਵੰਤ ਮਾਨ ਨੇ ਕੇਜਰੀਵਾਲ ਦੇ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਾਅ-ਆਰਡਰ ਦੀ ਸਥਿਤੀ ਖ਼ਰਾਬ ਹੋ ਰੱਖੀ ਹੈ ਅਤੇ ਭਗਵੰਤ ਮਾਨ ਆਪਣਾ ਸੂਬਾ ਛੱਡ ਕੇ 2 ਦਿਨ ਤੋਂ ਦਿੱਲੀ ਵਿੱਚ ਦੌਰੇ ਕਰ ਰਹੇ ਹਨ, ਉੱਥੋਂ ਦੇ ਸਕੂਲ-ਕਾਲਜ ਦੇਖ ਰਹੇ ਹਨ। ਉਨ੍ਹਾਂ ਕਿਹਾ ਜਦੋਂ ਕਿ ਦੂਜੇ ਪਾਸੇ ਉਹ ਲਗਾਤਾਰ 2 ਵਾਰ ਮੈਂਬਰ ਪਾਰਲੀਮੈਂਟ ਰਹੇ ਹਨ, ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰ ਸੀ, ਕੀ ਉਦੋਂ ਉਨ੍ਹਾਂ ਨੇ ਦਿੱਲੀ ਦੇ ਸਕੂਲ-ਕਾਲਜਾਂ ਦਾ ਦੌਰਾ ਕਿਉਂ ਨਹੀਂ ਕੀਤਾ।
ਇਹ ਵੀ ਪੜ੍ਹੋ : ਸਰਕਾਰ ਬਦਲਦੇ ਹੀ ਬਦਲੇ ਫ਼ਰਮਾਨ, ਸਕੂਲਾਂ 'ਚ ਕਿਸੇ ਵੀ ਅਧਿਆਪਕ ਨੂੰ ਦਿੱਤਾ ਜਾ ਸਕੇਗਾ ਮਿਡ-ਡੇਅ-ਮੀਲ ਦਾ ਜ਼ਿੰਮਾ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੀਲੀ ਪੱਗ ਬੰਨ੍ਹਣ ਨਾਲ ਕੋਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗਾ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਪੰਜਾਬ ਦਾ ਪੈਸਾ ਬਾਹਰ ਜਾ ਰਿਹਾ ਹੈ, ਇਸ ਦੀ ਦੁਰਵਰਤੋਂ ਦਿੱਲੀ ਸਰਕਾਰ ਕਰੇਗੀ, ਜਦੋਂ ਕਿ ਪੰਜਾਬ ਪਹਿਲਾਂ ਹੀ ਵੱਡੀ ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਸ ਗੱਲ ਦਾ ਵੀ ਜਵਾਬ ਦੇਣ ਕਿ ਉਹ ਪੰਜਾਬ ਦੇ ਲੋਕਾਂ ਨੂੰ ਆਉਂਦੇ ਦਿਨਾਂ 'ਚ 24 ਘੰਟੇ ਬਿਜਲੀ ਕਿਵੇਂ ਮੁਹੱਈਆ ਕਰਵਾਉਣਗੇ, ਜਦੋਂ ਕਿ ਹੁਣ ਤੋਂ ਹੀ ਪਾਵਰਕਾਮ ਨੂੰ ਬਾਹਰੋਂ ਬਿਜਲੀ ਖਰੀਦਣੀ ਪੈ ਰਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖ਼ਬਰ : ਫਾਰਚੂਨਰ ਗੱਡੀ ਨਹਿਰ 'ਚ ਡਿੱਗਣ ਕਾਰਨ 5 ਲੋਕਾਂ ਦੀ ਮੌਤ
ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੂੰ ਜਦੋਂ ਸੁਨੀਲ ਜਾਖੜ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ 'ਤੇ ਕੁੱਝ ਵੀ ਨਹੀਂ ਬੋਲਣਗੇ, ਉਹ ਸਿਰਫ ਅੱਜ ਆਮ ਆਦਮੀ ਪਾਰਟੀ ਦੀ ਪੋਲ੍ਹ ਖੋਲ੍ਹਣ ਆਏ ਹਨ, ਉੱਥੇ ਹੀ ਉਨ੍ਹਾਂ ਨੂੰ ਨਵਜੋਤ ਸਿੰਘ ਸਿੱਧੂ ਬਾਰੇ ਵੀ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਿੰਡ ਮਹਾਂਬੱਧਰ ਨੇੜੇ ਅਰਨੀਵਾਲਾ ਨਹਿਰ ’ਚ 70 ਫੁੱਟ ਦਾ ਪਿਆ ਪਾੜ, 600 ਏਕੜ ਜ਼ਮੀਨ ’ਚ ਭਰਿਆ ਪਾਣੀ
NEXT STORY