ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਕੀਮੋ ਸੈਸ਼ਨ ਲਈ ਲੰਬੀ ਉਡੀਕ ਕਰਨ ਵਾਲੇ ਕੈਂਸਰ ਦੇ ਮਰੀਜ਼ਾਂ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਸਿਹਤ ਮੰਤਰੀ ਦੀ ਸਸਤੀ ਲੋਕਪ੍ਰਿਯਤਾ ਦੀ ਰਣਨੀਤੀ 'ਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 2 ਮਹੀਨਿਆਂ ਤੋਂ ਮੈਡੀਕਲ ਵਿਭਾਗ ਦੇ ਅਧਿਕਾਰੀ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਰਹੇ ਹਨ।
ਇਹ ਵੀ ਪੜ੍ਹੋ : ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਵਹਿਸ਼ੀ ਦਰਿੰਦੇ ਨੇ ਚੱਲੀ ਘਟੀਆ ਚਾਲ, ਇੰਝ ਸਾਹਮਣੇ ਆਈ ਅਸਲ ਕਰਤੂਤ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਐਡਵਾਂਸ ਕੈਂਸਰ ਇੰਸਟੀਚਿਊਟ ਕਮ ਹਸਪਤਾਲ 'ਚ ਓਨ ਕਾਲੋਜਿਸਟ ਦੀਆਂ 5 ਮਨਜ਼ੂਰਸ਼ਦੁਾ ਅਸਾਮੀਆਂ 'ਚੋਂ 4 ਸਰਕਾਰ ਦੀਆਂ ਗਲਤ ਤਰਜ਼ੀਹਾਂ ਦੇ ਨਾਲ-ਨਾਲ ਇਸ ਦੀ ਗੰਭੀਰਤਾ ਨੂੰ ਵੀ ਪੂਰੀ ਤਰ੍ਹਾਂ ਬੇਨਕਾਬ ਕਰਦੀਆਂ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ 'ਚ ਆਯੂਸ਼ਮਾਨ ਸਕੀਮ ਤਹਿਤ ਲੱਖਾਂ ਲੋਕਾਂ ਨੂੰ ਲਾਭ ਮਿਲ ਰਿਹਾ ਸੀ ਪਰ ਦਿੱਲੀ ਦੇ ਮਾਡਲ 'ਤੇ ਮੁਹੱਲਾ ਕਲੀਨਿਕਾਂ ਨੂੰ ਤਰਜ਼ੀਹ ਦਿੰਦਿਆਂ ਇਸ ਸਕੀਮ ਨੂੰ ਵੀ ਬੰਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : SC ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿੱਦਿਅਕ ਅਦਾਰੇ ਨਹੀਂ ਰੋਕ ਸਕਣਗੇ ਡਿਗਰੀ
ਇਹ ਸੂਬੇ 'ਚ ਡਾਕਟਰੀ ਹਾਲਾਤ ਬਾਰੇ ਸੱਚਮੁੱਚ ਇਕ ਦੁਖਦਾਈ ਗੱਲ ਹੈ। ਬਾਜਵਾ ਨੇ ਕਿਹਾ ਕਿ ਕੈਂਸਰ ਦੇ ਮਰੀਜ਼ ਆਯੂਸ਼ਮਾਨ ਸਕੀਮ ਤਹਿਤ ਆਪਣਾ ਮੁਫ਼ਤ ਇਲਾਜ ਕਰਵਾ ਰਹੇ ਸਨ ਪਰ ਇਸ ਸਕੀਮ ਨੂੰ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਖ਼ਤਰੇ 'ਚ ਨਾ ਪਾ ਕੇ ਉਨ੍ਹਾਂ ਨੂੰ ਆਯੂਸ਼ਮਾਨ ਸਕੀਮ ਦਾ ਲਾਭ ਦੇਵੇ ਤਾਂ ਜੋ ਲੋਕਾਂ ਦੀਆਂ ਜ਼ਿੰਦਗੀਆਂ ਬਚਾਈਆਂ ਜਾ ਸਕਣ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਸਿਹਤ ਮੰਤਰੀ ਜੌੜਾਮਾਜਰਾ ਨੇ ਕੀਤਾ ਅਹਿਮ ਐਲਾਨ
NEXT STORY