ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ): ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਿਹਾ ਹੈ। ਇਸ ਦੌਰਾਨ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ 'ਹਿੰਦ ਦੀ ਚਾਦਰ' ਹੀ ਨਹੀਂ ਸਗੋਂ 'ਸ੍ਰਿਸ਼ਟੀ ਦੀ ਚਾਦਰ' ਸਨ। ਉਨ੍ਹਾਂ ਕਿਹਾ ਕਿ ਨੌਵੀਂ ਤੇ ਦੱਸਵੀਂ ਪਾਤਸ਼ਾਹੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਤੋਂ ਪ੍ਰੇਰਿਤ ਹੋ ਕੇ ਹੀ ਬਹੁਤ ਸਾਰੇ ਹਿੰਦੂ ਪਰਿਵਾਰਾਂ ਨੇ ਇਹ ਫ਼ੈਸਲਾ ਲਿਆ ਸੀ ਕਿ ਹਰ ਪਰਿਵਾਰ ਦਾ ਸਭ ਤੋਂ ਵੱਡਾ ਪੁੱਤਰ ਸਿੱਖ ਹੋਵੇਗਾ।
ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦੀ ਉਸਤਤ ਕਰਨ ਦੇ ਨਾਲ ਹੀ ਮੌਜੂਦਾ ਕੇਂਦਰ ਸਰਕਾਰ 'ਤੇ ਵੀ ਤਿੱਖਾ ਨਿਸ਼ਾਨਾ ਵਿੰਨ੍ਹਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੁੱਚੀ ਪੰਜਾਬੀ ਕੌਮ ਨੂੰ ਪੰਜਾਬ ਦੇ ਹੱਕਾਂ ਲਈ ਇਕਜੁੱਟ ਹੋਣ ਦਾ ਸੱਦਾ ਵੀ ਦਿੱਤਾ। ਬਾਜਵਾ ਨੇ ਕਿਹਾ ਕਿ ਜਿਸ ਕਿਸਮ ਦੀ ਸੋਚ ਮੁਗਲਾਂ ਤੇ ਅੰਗਰੇਜ਼ਾਂ ਦੀ ਸੀ, ਹਿੰਦੁਸਤਾਨ 'ਤੇ ਰਾਜ ਕਰਨ ਅੱਜ ਦੀਆਂ ਸਰਕਾਰਾਂ ਦੀ ਸੋਚ ਵੀ ਉਸੇ ਤਰ੍ਹਾਂ ਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮਾਣਮੱਤਾ ਇਤਿਹਾਸ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਰ ਤੀਜੇ-ਚੌਥੇ ਮਹੀਨੇ ਪੰਜਾਬ ਦੇ ਸਬਰ ਨੂੰ ਪਰਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਯੂਨੀਵਰਸਿਟੀਆਂ ਵਿਚ ਇਹੋ ਜਿਹੇ ਚਾਂਸਲਰ ਲੱਗ ਗਏ, ਜੋ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਦੂਰ ਹਨ, ਇਹ ਸਾਡਾ ਇਤਿਹਾਸ ਬਦਲਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗੁਰੂਆਂ ਦੇ ਫ਼ਲਸਫੇ ਨੂੰ ਲੈ ਕੇ ਹੀ ਬੰਦਾ ਸਿੰਘ ਬਹਾਦਰ ਨੇ ਬਰਾਬਰਤਾ ਦੀ ਲੜਾਈ ਸ਼ੁਰੂ ਕੀਤੀ ਸੀ। ਉਨ੍ਹਾਂ ਖ਼ਾਲਸਾ ਰਾਜ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਨੂੰ ਪੰਜਾਬ ਦਾ Golden Period ਮੰਨਿਆ ਜਾਂਦਾ ਹੈ। ਉਸ ਵੇਲੇ ਸਿੱਖਾਂ ਦੀ ਅਬਾਦੀ ਮਹਿਜ਼ 8 ਫ਼ੀਸਦੀ ਸੀ ਤੇ ਉਨ੍ਹਾਂ ਨੇ ਸਰਕਾਰ ਵਿਚ ਹਰ ਧਰਮ ਨੂੰ ਨੁਮਾਇੰਦਗੀ ਦੇ ਕੇ ਧਰਮ-ਨਿਰਪੱਖਤਾ ਦੀ ਮਿਸਾਲ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅੱਜ ਵੀ ਸਾਰੇ ਦੇਸ਼ ਵਿਚ ਹੂੰਝਾ ਫ਼ੇਰ ਰਹੀ ਦਿੱਲੀ ਦੀ ਵੱਡੀ ਤਾਕਤ ਨੂੰ ਪੰਜਾਬ ਹੀ ਰੋਕੇਗਾ। ਉਨ੍ਹਾਂ ਕਿਹਾ ਕਿ ਸਾਡੇ ਆਪਸ ਵਿਚ ਸਿਆਸੀ ਵਖਰੇਵੇਂ ਹੋ ਸਕਦੇ ਹਨ, ਪਰ ਪੰਜਾਬ ਦੀ ਧਰਤੀ ਤੇ ਪੰਜਾਬੀਅਤ ਲਈ ਪੂਰੀ ਪੰਜਾਬੀ ਕੌਮ ਨੂੰ ਇਕਜੁੱਟ ਹੋ ਕੇ ਲੜਣ ਦੀ ਲੋੜ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰਖਦੀਆਂ ਹਨ, ਉਹੀ ਜ਼ਿੰਦਾ ਰਹਿੰਦੀਆਂ ਹਨ।
ਵਿਸ਼ੇਸ਼ ਸੈਸ਼ਨ ਦੌਰਾਨ ਬੋਲੇ MLA ਗਿਆਸਪੁਰਾ, ਗੁਰੂ ਸਾਹਿਬ ਦੀ ਸ਼ਹਾਦਤ ਸਾਨੂੰ ਰੂਹਾਨੀਅਤ ਤਾਕਤ ਦਿੰਦੀ ਹੈ
NEXT STORY