ਚੰਡੀਗੜ੍ਹ : ਰਾਜ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਇਕ ਵਾਰ ਫਿਰ ਆਪਣੀ ਹੀ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕਰ ਦਿੱਤਾ ਹੈ। ਇਕ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਉਨ੍ਹਾਂ ਨੇ ਕਿਹਾ, ''ਅਸੀਂ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉਤਰ ਸਕੇ।'' ਉਨ੍ਹਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕਾਰਜ ਪ੍ਰਣਾਲੀ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਮਨਪ੍ਰੀਤ ਚੋਣ ਮੈਨੀਫੈਸਟੋ ਕਮੇਟੀ ਦੇ ਪ੍ਰਧਾਨ ਸਨ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਉਸ ਸਮੇਂ ਦੀ ਅਕਾਲੀ-ਭਾਜਪਾ ਸਰਕਾਰ ਦੇ ਮੰਤਰੀਆਂ ਅਤੇ ਆਗੂਆਂ ਵਲੋਂ 10 ਸਾਲਾਂ 'ਚ ਫੈਲਾਏ ਗਏ ਭ੍ਰਿਸ਼ਟਾਚਾਰ ਦਾ ਪੂਰਾ ਬਿਓਰਾ ਲੋਕਾਂ ਨੂੰ ਦਿੱਤਾ ਜਾਵੇਗਾ ਪਰ ਹੁਣ ਤੱਕ ਵਿੱਤ ਮੰਤਰੀ ਅਕਾਲੀ-ਭਾਜਪਾ ਆਗੂਆਂ ਬਾਰੇ ਕੋਈ ਕਾਰਵਾਈ ਨਹੀਂ ਕਰ ਸਕੇ। ਉਨ੍ਹਾਂ ਨੇ ਮਨਪ੍ਰੀਤ ਬਾਦਲ ਨੂੰ ਨਸੀਹਤ ਦਿੱਤੀ ਕਿ 25 ਤੋਂ 30 ਫੀਸਦੀ ਨੌਜਵਾਨਾਂ ਨੂੰ ਸਮਾਰਟਫੋਨ ਜ਼ਰੂਰ ਦੇਣੇ ਚਾਹੀਦੇ ਹਨ। ਬਾਜਵਾ ਨੇ ਮੰਨਿਆ ਕਿ ਉਨ੍ਹਾਂ ਨੇ ਕਾਂਗਰਸ ਲੀਡਰਸ਼ਿਪ ਵਲੋਂ ਭਰੋਸਾ ਦੁਆਉਣ ਤੋਂ ਬਾਅਦ ਪੰਜਾਬ ਦੇ ਸਰੋਤਾਂ ਨੂੰ ਲੁੱਟਣ ਵਾਲਿਆਂ ਨੂੰ ਜੇਲਾਂ 'ਚ ਭੇਜਣ ਦੀ ਗੱਲ ਕਹੀ ਸੀ। ਉਹ ਅੱਜ ਵੀ ਆਪਣੀ ਗੱਲ 'ਤੇ ਕਾਇਮ ਹਨ।
ਛੱਤੀਸਗੜ੍ਹ ’ਚ ਸਭ ਤੋਂ ਜ਼ਿਆਦਾ ਕਿਸਾਨ ਕਰਦੇ ਹਨ ਖੁਦਕੁਸ਼ੀਆਂ: ਮਨਪ੍ਰੀਤ ਬਾਦਲ
NEXT STORY