ਚੰਡੀਗੜ੍ਹ : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨੇ ਦੀਆਂ ਬੰਦ ਪਈਆਂ ਮਿੱਲਾਂ ਨੂੰ ਜਲਦੀ ਤੋਂ ਜਲਦੀ ਚਲਵਾਇਆ ਜਾਣਾ ਚਾਹੀਦਾ ਹੈ ਅਤੇ ਕਿਸਾਨਾਂ ਦਾ ਪਿਛਲਾ ਬਕਾਇਆ ਵੀ ਸਰਕਾਰ ਵਲੋਂ ਮੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਨਾਲ ਇਨਸਾਫ ਕਰਨ ਦੀ ਲੋੜ ਹੈ ਅਤੇ ਉਨ੍ਹਾਂ ਦਾ ਮਾਰਿਆ ਹੋਇਆ ਹੱਕ ਵਾਪਸ ਕਰਨ ਦੀ ਲੋੜ ਹੈ। ਪ੍ਰਤਾਪ ਸਿੰਘ ਬਾਜਵਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਲਈ ਜੇਕਰ ਉਨ੍ਹਾਂ ਨੂੰ ਹਾਈਕੋਰਟ ਦਾ ਦਰਵਾਜ਼ਾ ਵੀ ਖੜਕਾਉਣਾ ਪਿਆ ਤਾਂ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਜਿਹੜੇ ਕਿਸਾਨ ਸੜਕਾਂ ਜਾਂ ਮਿੱਲਾਂ ਦੇ ਬਾਹਰ ਧਰਨਿਆਂ 'ਤੇ ਬੈਠੇ ਹੋਏ ਹਨ, ਉਨ੍ਹਾਂ ਨੂੰ ਧਰਨਿਆਂ ਤੋਂ ਉਠਵਾਇਆ ਜਾਵੇ ਤਾਂ ਹੀ ਪੰਜਾਬ ਸੂਬਾ ਤਰੱਕੀ ਦੀਆਂ ਲੀਹਾਂ 'ਤੇ ਅੱਗੇ ਵਧ ਸਕਦਾ ਹੈ।
ਵਿਦੇਸ਼ੀ ਧਰਤੀ 'ਤੇ ਮੌਤ ਦੇ ਮੂੰਹ 'ਚ ਗਏ ਨੌਜਵਾਨ ਦੀ ਲਾਸ਼ ਪਰਤੀ ਵਤਨ (ਵੀਡੀਓ)
NEXT STORY