ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ ਦੇ ਖਾਣੇ ਤੋਂ ਬਾਅਦ ਮੁੜ 2.30 ਵਜੇ ਸ਼ੁਰੂ ਹੋ ਗਈ। ਸਦਨ ਅੰਦਰ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਚੱਲ ਰਹੀ ਸੀ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਾਜਪਾਲ ਦੇ ਭਾਸ਼ਣ 'ਚ ਕੁੱਝ ਨਹੀਂ ਹੈ। ਸਦਨ ਅੰਦਰ ਉਸ ਵੇਲੇ ਰੌਲਾ ਪੈ ਗਿਆ, ਜਦੋਂ ਕਿਸਾਨਾਂ ਦੇ ਮੁੱਦੇ 'ਤੇ ਪ੍ਰਤਾਪ ਸਿੰਘ ਬਾਜਵਾ ਅਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਚਾਲੇ ਤਿੱਖੀ ਬਹਿਸ ਹੋ ਗਈ। ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸਾਨ ਇੱਥੇ ਸੁਰੱਖਿਅਤ ਨਹੀਂ ਹਨ ਅਤੇ ਨਾ ਹੀ ਜਵਾਨ ਇੱਥੇ ਸੁਰੱਖਿਅਤ ਹਨ। ਇਸ ਦਾ ਜਵਾਬ ਦਿੰਦਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਸੱਦਿਆ ਸੀ ਅਤੇ ਪੰਜਾਬ ਸਰਕਾਰ ਨਾਲ ਕਿਸਾਨਾਂ ਦੀ ਕੋਈ ਗੱਲਬਾਤ ਨਹੀਂ ਹੈ।
ਇਹ ਵੀ ਪੜ੍ਹੋ : ਗਰਮੀਆਂ 'ਚ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ! ਪਾਵਰਕਾਮ ਨੇ ਹੁਣੇ ਤੋਂ ਖਿੱਚੀ ਤਿਆਰੀ
ਧਾਲੀਵਾਲ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਸਾਰੇ ਹਾਊਸ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਸਾਡੀ ਸਰਕਾਰ ਕਿਸਾਨਾਂ ਦੀਆਂ ਟਰਾਲੀਆਂ ਚੁੱਕ ਕੇ ਲੈ ਗਈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਦੱਸੋ ਕਿਸਾਨਾਂ ਨੂੰ ਡਿਟੇਨ ਕਿਸ ਨੇ ਕੀਤਾ ਹੈ ਤਾਂ ਧਾਲੀਵਾਲ ਨੇ ਗੁੱਸੇ 'ਚ ਕਿਹਾ ਕਿ ਬਾਜਵਾ ਝੂਠ ਨਾ ਬੋਲਣ। ਇਸ 'ਤੇ ਸਦਨ 'ਚ ਹੰਗਾਮਾ ਹੋ ਗਿਆ। ਪ੍ਰਤਾਪ ਸਿੰਘ ਬਾਜਵਾ ਨੇ ਨਸ਼ਿਆਂ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਭਾਵੇਂ ਪਿਛਲੇ 3 ਸਾਲਾਂ 'ਚ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਕੋਈ ਬਹੁਤਾ ਕੰਮ ਨਹੀਂ ਕੀਤਾ ਪਰ ਹੁਣ ਸਰਕਾਰ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਜੋ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਿੰਡ ਦੇ ਗੁਰਦੁਆਰੇ 'ਚ ਅੱਧੀ ਰਾਤੀਂ ਕਰਨੀ ਪੈ ਗਈ ANNOUNCEMENT, ਦਿਖਿਆ ਕੁੱਝ ਅਜਿਹਾ ਕਿ... (ਤਸਵੀਰਾਂ)
ਅਸੀਂ ਸਰਕਾਰ ਨੂੰ ਪੂਰਾ ਸਹਿਯੋਗ ਦੇਵਾਂਗੇ ਪਰ ਨਾਲ ਹੀ ਨਸ਼ਾ ਤਸਕਰਾਂ ਦੇ ਘਰ ਢਾਹੁਣ ਬਾਰੇ ਬੋਲਦਿਆਂ ਬਾਜਵਾ ਨੇ ਕਿਹਾ ਕਿ ਸਰਕਾਰ ਸਿਰਫ ਨਸ਼ਾ ਤਸਕਰਾਂ ਦੇ ਖ਼ਾਲੀ ਅਤੇ ਡੰਗਰ-ਵੱਛੇ ਰੱਖਣ ਲਈ ਬਣੇ ਘਰਾਂ ਨੂੰ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਾਉਣ ਵਾਲੇ ਡੀ. ਐੱਸ. ਪੀ. ਗੁਰਸ਼ੇਰ ਸਿੰਘ ਦੀਆਂ ਕੋਠੀਆਂ ਕਿਉਂ ਨਹੀਂ ਲੱਭੀਆਂ। ਇਸ 'ਤੇ ਭੜਕੇ ਮੰਤਰੀ ਧਾਲੀਵਾਲ ਨੇ ਕਿਹਾ ਕਿ ਬਾਜਵਾ ਸਾਹਿਬ ਸਰਕਾਰ ਦੇ ਅਜੇ 2 ਸਾਲ ਬਾਕੀ ਹਨ, ਤੁਸੀਂ ਕਿਉਂ ਘਬਰਾਉਂਦੇ ਹੋ। ਸਾਰਿਆਂ ਦੇ ਖ਼ਿਲਾਫ਼ ਅਸੀਂ ਕਾਰਵਾਈ ਕਰਾਂਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਿੰਸੀਪਲ ਬੁੱਧਰਾਮ ਨੇ ਵਿਧਾਨ ਸਭਾ 'ਚ ਸਰਕਾਰ ਦੀਆਂ ਦੱਸੀਆਂ ਪ੍ਰਾਪਤੀਆਂ
NEXT STORY