ਚੰਡੀਗੜ੍ਹ— ਰਾਜ ਸਭਾ ਦੇ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਸਰਕਾਰ ਨੂੰ ਸਲਾਹ ਦਿੰਦੇ ਕਿਹਾ ਹੈ ਕਿ ਬੇਅਦਬੀ ਮਾਮਲਿਆਂ ਸਬੰਧੀ ਮੌਜੂਦਾ ਸਰਕਾਰ ਨੂੰ ਇਕ 3 ਮੈਂਬਰੀ ਨਵੀਂ ਜਾਂਚ ਕਮੇਟੀ ਬਣਾਉਣੀ ਚਾਹੀਦੀ ਹੈ, ਜੋਕਿ ਇਕ ਮਹੀਨੇ ਦੀ ਮਿਆਦ ਦੇ ਅੰਦਰ ਜਾਂਚ ਕਰਕੇ ਅਦਾਲਤ ’ਚ ਚਲਾਨ ਪੇਸ਼ ਕਰੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮਾਨਯੋਗ ਹਾਈ ਕੋਰਟ ਨੇ ਵੀ ਇਹੋ ਜਿਹਾ ਨਿਰੀਖਣ ਕਰਦਿਆਂ ਇਹ ਨਿਰਦੇਸ਼ ਦਿੱਤਾ ਹੈ ਕਿ ਇਨ੍ਹਾਂ ਕੇਸਾਂ ਦੀ ਜਾਂਚ ਜਿੰਨੀ ਜਲਦੀ ਹੋ ਸਕੇ ਪੂਰੀ ਕੀਤੀ ਜਾਣੀ ਚਾਹੀਦੀ ਹੈ ਅਤੇ ਤਰਜੀਹੀ ਤੌਰ ਉਤੇ ਐੱਸ. ਆਈ. ਟੀ. ਦੇ ਗਠਨ ਦੀ ਮਿਤੀ ਤੋਂ ਛੇ ਮਹੀਨਿਆਂ ਦੇ ਅੰਦਰ-ਅੰਦਰ ਇਹ ਮੁਕੰਮਲ ਹੋਣੀ ਚਾਹੀਦੀ ਹੈ।
ਫਗਵਾੜਾ ’ਚ ਦਿਨ-ਦਿਹਾੜੇ ਗੈਂਗਵਾਰ, ਸ਼ਰੇਆਮ ਗੋਲੀਆਂ ਨਾਲ ਭੁੰਨਿਆ ਦੋ ਬੱਚਿਆਂ ਦਾ ਪਿਓ
ਫੈਸਲੇ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਕੇਸਾਂ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਜ਼ਰੂਰਤ ਹੈ ਜੋ ਨਿਰੰਤਰ ਇਨਸਾਫ ਦੀ ਉਡੀਕ ਕਰ ਰਹੇ ਹਨ। ਮੈਂ ਵੀ ਇਹੀ ਰਾਏ ਜ਼ਾਹਰ ਕੀਤੀ ਸੀ ਕਿ ਸਾਡੀ ਕਾਂਗਰਸ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਸਾਡੇ ਚੋਣ ਵਾਅਦੇ ਦੇ ਅਧਾਰ 'ਤੇ ਸੱਤਾ ਲਈ ਵੋਟ ਦਿੱਤੀ ਸੀ।
ਇਹ ਵੀ ਪੜ੍ਹੋ : ਫਗਵਾੜਾ-ਜਲੰਧਰ ਜੀ. ਟੀ. ਰੋਡ ‘ਤੇ ਵਾਪਰੇ ਭਿਆਨਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
ਇਸ ਲਈ, ਉਨ੍ਹਾਂ ਨੂੰ ਸਰਕਾਰ ਦੁਆਰਾ ਇਨਸਾਫ਼ ਲਈ ਇੰਤਜ਼ਾਰ ਨਹੀਂ ਕਰਵਾਉਣਾ ਚਾਹੀਦਾ ਅਤੇ ਤੇਜ਼ੀ ਨਾਲ ਜਾਂਚ ਕਰਨਾ ਸਮੇਂ ਦੀ ਲੋੜ ਸੀ। ਬਾਜਵਾ ਨੇ ਕਿਹਾ ਕਿ ਲੋਕਾਂ ਨਾਲ ਕਾਂਗਰਸ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਗੇ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਸਬੰਧੀ ਜਲਦ ਤੋਂ ਜਲਦ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਮੈਰਿਜ ਪੈਲੇਸਾਂ ਵਾਲੇ ਕੋਰੋਨਾ ਨਿਯਮਾਂ ਦੀਆਂ ਸ਼ਰੇਆਮ ਉਡਾ ਰਹੇ ਧੱਜੀਆਂ, ਵਿਆਹਾਂ 'ਚ ਸ਼ਾਮਲ ਹੋ ਰਹੇ ਵੱਡੀ ਗਿਣਤੀ 'ਚ ਮਹਿਮਾਨ
ਇਹ ਵੀ ਪੜ੍ਹੋ : ਸੂਬੇ 'ਚ ਗੈਰ-ਕਾਨੂੰਨੀ ਖਣਨ ਰੋਕਣ ਲਈ ਕੈਪਟਨ ਹੋਏ ਸਖ਼ਤ, ਦਿੱਤੇ ਇਹ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਹਾਈਕੋਰਟ ਦੀ ਰਿਪੋਰਟ ਤੋਂ ਬਾਅਦ ਅਕਾਲੀ ਦਲ ਨੇ ਖੋਲ੍ਹਿਆ ਮੋਰਚਾ, ਕੈਪਟਨ, ‘ਆਪ’ ਤੇ ਕੁੰਵਰ ਪ੍ਰਤਾਪ ’ਤੇ ਲਗਾਏ ਦੋਸ਼
NEXT STORY