ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ। ਬਾਜਵਾ ਨੇ DM ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਦੇ ਮਾਮਲੇ 'ਚ ਲਾਲਜੀਤ ਸਿੰਘ ਭੁੱਲਰ ਨੂੰ ਮਿਲ ਰਹੀ ਕਥਿਤ ਸਰਕਾਰੀ ਸਰਪ੍ਰਸਤੀ 'ਤੇ ਗੰਭੀਰ ਸਵਾਲ ਚੁੱਕੇ ਹਨ।
ਪ੍ਰਤਾਪ ਬਾਜਵਾ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਸਰਕਾਰ ਨੇ ਇਕ ਗੰਭੀਰ ਅਪਰਾਧ ਦੇ ਮੁਲਜ਼ਮ ਲਾਲਜੀਤ ਭੁੱਲਰ ਨੂੰ ਮੀਡੀਆ ਤੱਕ ਆਸਾਨ ਪਹੁੰਚ ਮੁਹੱਈਆ ਕਰਵਾਈ ਅਤੇ ਉਸ ਨੂੰ ਅਦਾਲਤ 'ਚ ਕਿਸੇ 'ਹੀਰੋ' ਵਾਂਗ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਇਸ ਤਰ੍ਹਾਂ ਪੇਸ਼ ਕੀਤਾ ਜਾ ਰਿਹਾ ਹੈ ਜਿਵੇਂ ਉਸ 'ਤੇ ਕਿਸੇ ਗੰਭੀਰ ਜੁਰਮ ਦੀ ਬਜਾਏ ਜਨਤਕ ਸੇਵਾ ਲਈ ਮੁਕੱਦਮਾ ਚੱਲ ਰਿਹਾ ਹੋਵੇ।

ਇਹ ਵੀ ਪੜ੍ਹੋ: ਜਲੰਧਰ ਦੇ ਕਈ ਇਲਾਕਿਆਂ 'ਚ ਇੰਟਰਨੈੱਟ ਤੇ ਟੈਲੀਫੋਨ ਦੀਆਂ ਸੇਵਾਵਾਂ ਠੱਪ
ਕਾਂਗਰਸੀ ਆਗੂ ਨੇ ਪੁਲਸ ਦੀ ਕਾਰਜਪ੍ਰਣਾਲੀ 'ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਪੁਲਸ ਲਾਲਜੀਤ ਸਿੰਘ ਭੁੱਲਰ ਨੂੰ ਇਕ ਅਪਰਾਧੀ ਦੀ ਬਜਾਏ ਕਿਸੇ ਵੀ. ਆਈ. ਪੀ. ਦੀ ਤਰ੍ਹਾਂ ਸੁਰੱਖਿਆ ਦੇ ਕੇ ਪੁਲਸ ਅਦਾਲਤ ਵਿਚ ਲਿਜਾਂਦੇ ਵਿਖਾਈ ਦਿੱਤੀ। ਇਸ ਦੇ ਨਾਲ ਹੀ ਦੋਸ਼ੀ ਦੇ ਹੱਕ 'ਚ ਲਗਾਏ ਗਏ ਨਾਅਰਿਆਂ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਇਹ ਘਟਨਾ ਆਮ ਆਦਮੀ ਪਾਰਟੀ ਦੇ 'ਈਕੋਸਿਸਟਮ' ਦੇ ਨੈਤਿਕ ਪੱਧਰ ਨੂੰ ਬੇਨਕਾਬ ਕਰਦੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਇਸ ਸਾਰੀ ਸਥਿਤੀ ਨੂੰ 'ਪਰੇਸ਼ਾਨ ਕਰਨ ਵਾਲਾ ਅਤੇ ਸ਼ਰਮਨਾਕ' ਦੱਸਿਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਵੇਖਦੇ ਹੋਏ ਇਸ ਮਾਮਲੇ ਦੀ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਕਰਵਾਉਣੀ ਅਤਿ ਲੋੜੀਂਦੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੁਨੀਲ ਜਾਖੜ ਦਾ CM ਮਾਨ 'ਤੇ ਵੱਡਾ ਇਲਜ਼ਾਮ, ਕਾਂਗਰਸ 'ਤੇ ਲਾਇਆ 'ਆਪ' ਨਾਲ ਮਿਲੀ-ਭੁਗਤ ਦਾ ਦੋਸ਼
NEXT STORY