ਚੰਡੀਗੜ੍ਹ (ਵੈੱਬ ਡੈਸਕ)- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਵਿਚ ਕੋਈ ਵਖਰੇਵੇਂ ਨਹੀਂ ਹਨ। ਕਾਂਗਰਸ ਨਾ ਤਾਂ ਵੰਡੀ ਹੋਈ ਹੈ ਅਤੇ ਬਿਖਰੀ ਹੋਈ ਹੈ। ਗਗਨਦੀਪ ਸਿੰਘ ਰੰਧਾਵਾ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਅਤੇ ਦ੍ਰਿੜ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਪਾਰਟੀ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠਾ ਪ੍ਰਚਾਰ ਕਰ ਰਹੀ ਹੈ, ਜਦਕਿ ਸੱਚਾਈ ਇਸ ਤੋਂ ਕਿਤੇ ਵੱਖਰੀ ਹੈ।
ਇਹ ਵੀ ਪੜ੍ਹੋ: DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ', ਕਿਹਾ- ਭੁੱਲਰ ਨੂੰ ਅਦਾਲਤ 'ਚ ਕਿਸੇ 'ਹੀਰੋ' ਵਾਂਗ ਕੀਤਾ ਪੇਸ਼

ਪ੍ਰਤਾਪ ਬਾਜਵਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਇਕ ਬਹੁ-ਪੱਧਰੀ ਰਣਨੀਤੀ ਤਹਿਤ ਕੰਮ ਕਰ ਰਹੀ ਹੈ ਤਾਂ ਜੋ ਹਰ ਪੱਖੋਂ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਸੀ. ਬੀ. ਆਈ. ਜਾਂਚ ਦੀ ਮੰਗ ਚੁੱਕੀ ਹੈ, ਕਿਉਂਕਿ ਅਜਿਹੀ ਜਾਂਚ ਦੀ ਮੰਗ ਕਰਨ ਦਾ ਇਹ ਇਕ ਸੰਵਿਧਾਨਕ ਰਸਤਾ ਹੈ। ਉਨ੍ਹਾਂ ਤਰਕ ਦਿੱਤਾ ਕਿ ਜਿਸ ਮੰਚ 'ਤੇ ਜਾਂਚ ਦੀ ਮੰਗ ਕੀਤੀ ਜਾ ਰਹੀ ਹੋਵੇ, ਉੱਥੇ ਉਸੇ ਅਥਾਰਿਟੀ ਦੀ ਭਰੋਸੇਯੋਗਤਾ 'ਤੇ ਸਵਾਲ ਨਹੀਂ ਚੁੱਕੇ ਜਾ ਸਕਦੇ।
ਇਹ ਵੀ ਪੜ੍ਹੋ: ਜਲੰਧਰ ਦੇ ਕਈ ਇਲਾਕਿਆਂ 'ਚ ਇੰਟਰਨੈੱਟ ਤੇ ਟੈਲੀਫੋਨ ਦੀਆਂ ਸੇਵਾਵਾਂ ਠੱਪ
ਵਿਰੋਧੀ ਧਿਰ ਦੇ ਨੇਤਾ ਨੇ ਅੱਗੇ ਦੱਸਿਆ ਕਿ ਜਾਂਚ ਨੂੰ ਪ੍ਰਭਾਵ-ਮੁਕਤ ਰੱਖਣ ਲਈ ਉਨ੍ਹਾਂ ਨੇ ਖ਼ੁਦ ਭਾਰਤ ਦੇ ਮੁੱਖ ਜੱਜ (CJI) ਨੂੰ ਪੱਤਰ ਲਿਖ ਕੇ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕੀਤੀ ਹੈ। ਇਸ ਕਦਮ ਦਾ ਮੁਕਸਦ ਇਹ ਯਕੀਨੀ ਬਣਾਉਣਾ ਹੈ ਕਿ ਜੇਕਰ ਸੀ. ਬੀ. ਆਈ. ਜਾਂਚ ਹੁੰਦੀ ਹੈ ਤਾਂ ਉਹ ਪੂਰੀ ਤਰ੍ਹਾਂ ਸੁਤੰਤਰ, ਪਾਰਦਰਸ਼ੀ ਅਤੇ ਕਿਸੇ ਵੀ ਕਿਸਮ ਦੀ ਦਖ਼ਲਅੰਦਾਜ਼ੀ ਤੋਂ ਮੁਕਤ ਹੋਵੇ। ਪ੍ਰਤਾਪ ਸਿੰਘ ਬਾਜਵਾ ਨੇ ਦੁਹਰਾਇਆ ਕਿ ਪਾਰਟੀ ਸਿਰਫ਼ ਇਕ ਹੀ ਸਿਧਾਂਤ 'ਤੇ ਚੱਲ ਰਹੀ ਹੈ ਅਤੇ ਉਹ ਹੈ ਗਗਨਦੀਪ ਸਿੰਘ ਰੰਧਾਵਾ ਲਈ ਇਨਸਾਫ਼। ਉਨ੍ਹਾਂ ਕਿਹਾ ਕਿ ਕੋਈ ਵੀ ਗੁੰਮਰਾਹਕੁੰਨ ਪ੍ਰਚਾਰ ਉਨ੍ਹਾਂ ਦੇ ਇਸ ਇਰਾਦੇ ਨੂੰ ਕਮਜ਼ੋਰ ਨਹੀਂ ਕਰ ਸਕਦਾ।
ਇਹ ਵੀ ਪੜ੍ਹੋ: ਪੰਜਾਬ 'ਚ 29 ਤੇ 31 ਮਾਰਚ ਲਈ ਹੋਇਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
CBI ਨਹੀਂ, ਹਾਈ ਕੋਰਟ ਜੱਜ ਦੀ ਨਿਗਰਾਨੀ ਹੇਠ ਹੀ ਹੋਵੇ ਗਗਨਦੀਪ ਰੰਧਾਵਾ ਮਾਮਲੇ ਦੀ ਜਾਂਚ: ਰਾਜਾ ਵੜਿੰਗ
NEXT STORY