ਗੁਰਦਾਸਪੁਰ (ਹਰਮਨ) - ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਜੰਗ ’ਚ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਐਲਾਨ ਕੀਤਾ ਹੈ। ਇਸ ਤਹਿਤ ਮੁੱਖ ਮੰਤਰੀ ਨਾਲ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਸਬੰਧੀ ਹੋਈ ਆਨਲਾਈਨ ਮੀਟਿੰਗ ’ਚ ਪ੍ਰਤਾਪ ਸਿੰਘ ਬਾਜਵਾ ਨੇ ਐਲਾਨ ਕੀਤਾ ਕਿ ਉਹ ਗੁਰਦਾਸਪੁਰ, ਬਟਾਲਾ ਅਤੇ ਪਠਾਨਕੋਟ ਦੇ ਸਿਵਲ ਹਸਪਤਾਲਾਂ ’ਚ ਆਕਸੀਜਨ ਪਲਾਂਟ ਲਗਾਉਣ ਲਈ ਆਪਣੇ ਐੱਮ. ਪੀ. ਲੈਂਡ ਫੰਡ ’ਚੋਂ 2.50 ਕਰੋੜ ਦੇਣਗੇ।
ਪੜ੍ਹੋ ਇਹ ਵੀ ਖਬਰ - ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ
ਦੱਸਣਯੋਗ ਹੈ ਕਿ ਇਸ ਮੌਕੇ ਕੋਵਿਡ-19 ਤੋਂ ਪੀੜਤ ਮਰੀਜ਼ਾਂ ਲਈ ਮੈਡੀਕਲ ਆਕਸੀਜਨ ਦੀ ਪੂਰਤੀ ਕਰਨ ਦਾ ਕੰਮ ਸਰਕਾਰ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ, ਜਿਸ ਦੇ ਚਲਦਿਆਂ ਬਾਜਵਾ ਨੇ ਕਿਹਾ ਕਿ ਉਹ ਆਪਣੇ ਸਰਹੱਦੀ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ ਇਹ ਪਲਾਂਟ ਲਗਾਉਣ ਲਈ ਸਰਕਾਰ ਨੂੰ 2.50 ਕਰੋੜ ਰੁਪਏ ਦੀ ਰਾਸ਼ੀ ਦੇਣਗੇ। ਇਸ ਦੇ ਨਾਲ ਹੀ ਬਾਜਵਾ ਨੇ ਇਹ ਸ਼ਰਤ ਵੀ ਰੱਖੀ ਕਿ ਪੰਜਾਬ ਸਰਕਾਰ ਵੀ ਉਨ੍ਹਾਂ ਵੱਲੋਂ ਦਿੱਤੀ ਗਈ ਰਾਸ਼ੀ ਦਾ 50 ਫੀਸਦੀ ਹਿੱਸਾ ਪਾਵੇ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਹਾਲ ਦੀ ਘੜੀ ਬਾਜਵਾ ਦੀ ਇਸ ਸ਼ਰਤ ਅਨੁਸਾਰ 50 ਫੀਸਦੀ ਹਿੱਸਾ ਪਾਉਣ ਦੀ ਸਹਿਮਤੀ ਦਿੱਤੀ ਹੈ।
ਪੜ੍ਹੋ ਇਹ ਵੀ ਖਬਰ - ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ
'ਰਾਜਿੰਦਰਾ ਹਸਪਤਾਲ' 'ਚ ਕੋਰੋਨਾ ਕਾਰਨ ਬਦ ਤੋਂ ਬਦਤਰ ਬਣੇ ਹਾਲਾਤ, 'ਫ਼ੌਜ' ਨੇ ਆਪਣੇ ਹੱਥ 'ਚ ਲਈ ਕਮਾਨ
NEXT STORY