ਚੰਡੀਗੜ੍ਹ (ਅੰਕੁਰ) : ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਸਮਰਥਨ ਕੀਤਾ ਹੈ। ਤਿਵਾੜੀ ਅਕਸਰ ਕਈ ਵਾਰ ਗਿਲਾ ਜ਼ਾਹਰ ਕਰ ਚੁੱਕੇ ਹਨ ਕਿ ਪੰਜਾਬ ਕਾਂਗਰਸ ’ਚ ਕੀਤੀਆਂ ਗਈਆਂ ਮਹੱਤਵਪੂਰਨ ਨਿਯੁਕਤੀਆਂ ਸਮੇਂ ਉਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਬਾਜਵਾ ਨੇ ਕਿਹਾ ਕਿ ਤਿਵਾੜੀ ਤਜੁਰਬੇਕਾਰ ਆਗੂ ਹਨ ਅਤੇ ਪੰਜਾਬ ’ਚ ਕਾਂਗਰਸ ਨੂੰ ਅਜਿਹੇ ਤਜੁਰਬੇਕਾਰ ਆਗੂਆਂ ਦੀ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਨਵੀਂ ਮੁਸੀਬਤ! ਪੈ ਗਿਆ ਵੱਡਾ ਰੌਲਾ
ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਜੋਂ ਉਨ੍ਹਾਂ ਦਾ ਤਜੁਰਬੇ ਦਾ ਲਾਹਾ ਪਾਰਟੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਲੈ ਸਕਦੀ ਹੈ। ਉਨ੍ਹਾਂ ਕਿਹਾ ਕਿ ਤਿਵਾੜੀ ਦੀਆਂ ਭਾਵਨਾਵਾਂ ਹਾਈਕਮਾਨ ਅੱਗੇ ਰੱਖੀਆਂ ਜਾਣਗੀਆਂ।
ਇਹ ਵੀ ਪੜ੍ਹੋ : ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...
ਅਜਿਹਾ ਪਹਿਲੀ ਵਾਰ ਹੈ, ਜਦੋਂ ਪੰਜਾਬ ਕਾਂਗਰਸ ਦੇ ਕਿਸੇ ਸੀਨੀਅਰ ਆਗੂ ਨੇ ਮਨੀਸ਼ ਤਿਵਾੜੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਬਣਾਈਆਂ ਗਈਆਂ ਕਮੇਟੀਆਂ ’ਚ ਅਣਦੇਖੀ ਕੀਤੇ ਜਾਣ ’ਤੇ ਤਿਵਾੜੀ ਦੇ ਗਿਲੇ ਦੇ ਮੱਦੇਨਜ਼ਰ ਉਨ੍ਹਾਂ ਦਾ ਸਮਰਥਨ ਕੀਤਾ ਹੈ। ਦੂਜੇ ਪਾਸੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਪਾਰਟੀ ਨਾਲ ਸਬੰਧਿਤ ਹਰ ਫ਼ੈਸਲਾ ਹਾਈਕਮਾਨ ਨੂੰ ਹੀ ਲੈਣਾ ਹੁੰਦਾ ਹੈ, ਇਸ ਲਈ ਉਹ ਇਸ ਤੋਂ ਵੱਧ ਕੁੱਝ ਨਹੀਂ ਕਹਿ ਸਕਦੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਨਵੀਂ ਮੁਸੀਬਤ! ਪੈ ਗਿਆ ਵੱਡਾ ਰੌਲਾ
NEXT STORY