ਗੁਰਦਾਸਪੁਰ : ਪੰਜਾਬ ਵਿਚ 117 ਵਿਧਾਨ ਸਭ ਸੀਟਾਂ ਲਈ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਭੀੜ ਇਕੱਠੀ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੇਗੀ। ਚੋਣ ਕਮਿਸ਼ਨ ਵਲੋਂ ਵੋਟਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦਰਮਿਆਨ ਹਲਕਾ ਕਾਦੀਆਂ ਤੋਂ ਕਾਂਗਰਸ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਪਰਿਵਾਰ ਸਮੇਤ ਵੋਟਿੰਗ ਕੀਤੀ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਸਾਰਿਆਂ ਨੂੰ ਆਪਣੇ ਵੋਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਵੋਟ ਹੀ ਲੋਕਤੰਤਰ ਦੀ ਤਾਕਤ ਹੈ, ਲਿਹਾਜ਼ਾ ਸਾਰਿਆਂ ਨੂੰ ਇਸ ਵੱਡੇ ਤਿਉਹਾਰ ਵਿਚ ਹਿੱਸਾ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਚੋਣ ਪ੍ਰਚਾਰ ਤੋਂ ਸੁਰਖਰੂ ਹੋਏ ਚੰਨੀ ਨੇ ਰੇਹੜੀ ਤੋਂ ਖਾਧੇ ਗੋਲ-ਗੱਪੇ ਤੇ ਕਰਵਾਈਆਂ ਸੈਲਫੀਆਂ
ਦੱਸਣਯੋਗ ਹੈ ਕਿ ਸੂਬੇ 'ਚ ਇਸ ਵਾਰ ਕੁੱਲ 2,14,99,804 ਵੋਟਰ ਹਨ, ਜਿਨ੍ਹਾਂ ’ਚ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿਚ 1304 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ’ਚ 1209 ਪੁਰਸ਼, 93 ਔਰਤਾਂ ਅਤੇ 2 ਟਰਾਂਸਜੈਂਡਰ ਸ਼ਾਮਲ ਹਨ। ਚੋਣ ਕਮਿਸ਼ਨ ਮੁਤਾਬਕ ਕੁੱਲ 1304 ਉਮੀਦਵਾਰਾਂ ’ਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ, ਜਦਕਿ 461 ਆਜ਼ਾਦ ਉਮੀਦਵਾਰ ਇਸ ਵਾਰ ਚੋਣ ਮੈਦਾਨ ਵਿਚ ਹਨ। ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ। ਚੋਣ ਅਧਿਕਾਰੀ ਡਾ. ਰਾਜੂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਵਾਲੀਆਂ 14,684 ਥਾਵਾਂ 'ਤੇ 24,689 ਪੋਲਿੰਗ ਸਟੇਸ਼ਨ ਅਤੇ 51 ਆਗਜ਼ਿਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ’ਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਵਜੋਂ ਕੀਤੀ ਗਈ ਹੈ। 1196 ਮਾਡਲ ਪੋਲਿੰਗ ਸਟੇਸ਼ਨ, 196 ਮਹਿਲਾ ਪ੍ਰਬੰਧਤ ਪੋਲਿੰਗ ਸਟੇਸ਼ਨ ਅਤੇ 70 ਦਿਵਿਆਂਗਾਂ ਦੁਆਰਾ ਸੰਚਾਲਿਤ ਪੋਲਿੰਗ ਸਟੇਸ਼ਨ ਹੋਣਗੇ। ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈੱਬਕਾਸਟਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਡੀ. ਐੱਸ. ਪੀ. ਦਿਲਸ਼ੇਰ ਨੇ ਨਵਜੋਤ ਸਿੱਧੂ ਖ਼ਿਲਾਫ਼ ਦਾਖ਼ਲ ਕੀਤੀ ਪਟੀਸ਼ਨ
ਨੋਟ - ਵਿਧਾਨ ਸਭਾ ਚੋਣਾਂ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਪੜ੍ਹਨ ਲਈ ‘ਜਗ ਬਾਣੀ’ ਦੀ ਐੱਪਲੀਕੇਸ਼ਨ ਡਾਊਨ ਲੋਡ ਕਰੋ।
https://play.google.com/store/apps/details?id=com.jagbani...
ਡੇਰਾਬੱਸੀ ਦੇ ਪਿੰਡ 'ਚ ਮਾਹੌਲ ਤਣਾਅਪੂਰਨ, ਕਾਂਗਰਸੀ ਤੇ ਅਕਾਲੀ ਵਰਕਰਾਂ ਵਿਚਾਲੇ ਬਹਿਸਬਾਜ਼ੀ
NEXT STORY