ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਹੜ੍ਹਾਂ ਦੀ ਤਬਾਹੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ 'ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਭੜਕ ਗਏ। ਉਨ੍ਹਾਂ ਨੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਅਸਤੀਫ਼ਾ ਮੰਗ ਲਿਆ ਅਤੇ ਕ੍ਰਿਸ਼ਨ ਕੁਮਾਰ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਬਰਬਾਦੀ ਲਈ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਾਹਿਬ ਕਹਿੰਦੇ ਹਨ ਕਿ ਪੰਜਾਬ ਸਰਕਾਰ ਕੋਲ 12 ਹਜ਼ਾਰ ਕਰੋੜ ਹੈ, ਜਦੋਂ ਕਿ ਪੰਜਾਬ ਸਰਕਾਰ ਕਹਿੰਦੀ ਹੈ ਕਿ ਸਾਡੇ ਕੋਲ 1500 ਕਰੋੜ ਹੈ ਤਾਂ ਇਸ ਹਿਸਾਬ ਨਾਲ ਪੰਜਾਬ ਦਾ ਪੁਨਰਵਾਸ ਕਿਵੇਂ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਸੱਚਾਈ ਤੋਂ ਜਾਣੂੰ ਕਰਵਾਇਆ ਜਾਵੇ।
ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡਾ ਹੋਇਆ ਬੰਦ! ਜਹਾਜ਼ਾਂ 'ਚ ਸਫ਼ਰ ਕਰਨ ਵਾਲੇ ਲੋਕ ਦੇਣ ਧਿਆਨ
ਪ੍ਰਤਾਪ ਸਿੰਘ ਬਾਜਵਾ ਦੀ ਗੱਲ ਮਗਰੋਂ ਪੂਰੇ ਸਦਨ ਅੰਦਰ ਰੌਲਾ ਪੈ ਗਿਆ ਅਤੇ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦੇ ਬਿਆਨ ਦੀ ਨਿਖ਼ੇਧੀ ਕੀਤੀ ਗਈ। ਨੇ ਹੜ੍ਹਾਂ ਕਾਰਨ ਹੋਈ ਤਬਾਹੀ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਣਜੀਤ ਸਾਗਰ ਡੈਮ 'ਚੋਂ ਪੰਜਾਬ ਸਰਕਾਰ ਨੇ ਇੰਨਾ ਜ਼ਿਆਦਾ ਪਾਣੀ ਇਕੱਠਾ ਛੱਡਿਆ ਕਿ ਮਾਧੋਪੁਰ ਦੇ ਫਲੱਡ ਗੇਟ ਟੁੱਟ ਗਏ, ਜਿਸ ਕਾਰਨ ਪਿੰਡਾਂ 'ਚ ਵੱਡੀ ਤਬਾਹੀ ਹੋਈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਤਾਂ ਬਰਸਾਤ ਦੇ ਸੀਜ਼ਨ ਨੂੰ ਲੈ ਕੇ ਜਨਵਰੀ 'ਚ ਹੀ ਕੇਂਦਰ ਸਰਕਾਰ ਨਾਲ ਮੀਟਿੰਗਾਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਸੀ ਪਰ ਇਨ੍ਹਾਂ ਨੇ ਜੂਨ ਮਹੀਨੇ ਮੀਟਿੰਗਾਂ ਕੀਤੀਆਂ।
ਇਹ ਵੀ ਪੜ੍ਹੋ : ਨੌਜਵਾਨ ਨਾਲ ਹੋਈ ਜੱਗੋਂ ਤੇਰ੍ਹਵੀਂ, ਜਿਊਂਦੇ ਦਾ ਬਣਾ 'ਤਾ Death Certificate, ਹੋਸ਼ ਉਡਾਉਣ ਵਾਲਾ ਹੈ ਮਾਮਲਾ
ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਕੋਈ ਤਿਆਰੀ ਨਹੀਂ ਸੀ। ਉਨ੍ਹਾਂ ਕਿਹਾ ਕਿ 'ਕੰਗਲਾ' ਕਰਕੇ ਪੰਜਾਬ ਨੂੰ ਹੁਣ ਤੁਸੀਂ ਰੰਗਲਾ ਪੰਜਾਬ ਕਹਿੰਦੇ ਫਿਰਦੇ ਹੋ। ਇਹ ਪੰਜਾਬ ਨੂੰ ਡੁਬੋ ਕੇ ਰੰਗਲਾ ਪੰਜਾਬ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਰੰਗਲਾ ਪੰਜਾਬ 'ਚ ਪੈਸੇ ਨਾ ਪਾਉਣ ਦੀ ਅਪੀਲ ਕੀਤੀ। ਇਸ 'ਤੇ ਵਿਧਾਨ ਸਭਾ 'ਚ ਹੰਗਾਮਾ ਹੋ ਗਿਆ। ਬਾਜਵਾ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਪੰਜਾਬ ਆਏ ਤਾਂ ਮੁੱਖ ਮੰਤਰੀ ਮਾਨ ਹਸਪਤਾਲ ਦਾਖ਼ਲ ਹੋ ਗਏ, ਜਦੋਂ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਨਾਲ ਹੋਣਾ ਚਾਹੀਦਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਧਾਨ ਸਭਾ 'ਚ ਕੇਂਦਰ ਸਰਕਾਰ ਖ਼ਿਲਾਫ਼ ਲਿਆਂਦਾ ਗਿਆ ਨਿੰਦਾ ਮਤਾ
NEXT STORY