ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਦੇਸ਼ ਦਾ ਸਭ ਤੋਂ ਵੱਡਾ ਨਾਗਰਿਕ ਸਨਮਾਨ, ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਇਸ ਲਈ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਅਕਾਲੀ ਆਗੂ ਮਨਪ੍ਰੀਤ ਇਆਲੀ, ਭਾਜਪਾ ਆਗੂ ਅਸ਼ਵਨੀ ਸ਼ਰਮਾ ਤੇ ਬਸਪਾ ਆਗੂ ਨਛੱਤਰ ਸਿੰਘ ਨੂੰ ਚਿੱਠੀ ਲਿਖ ਕੇ ਪੰਜਾਬ ਵਿਧਾਨ ਸਭਾ ਵਿਚ ਇਸ ਲਈ ਸਾਂਝਾ ਮਤਾ ਪਾਸ ਕਰਨ ਦੀ ਅਪੀਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਹੋਰ ਵਧੇਗੀ ਠੰਡ, ਹੁਣ 13 ਜਨਵਰੀ ਨੂੰ ਖੁਲ੍ਹਣਗੇ ਸਕੂਲ
ਇਸ ਚਿੱਠੀ ਵਿਚ ਪ੍ਰਤਾਪ ਸਿੰਘ ਬਾਜਵਾ ਨੇ ਡਾ. ਸਿੰਘ ਦੇ ਦੇਸ਼ ਪ੍ਰਤੀ ਯੋਗਦਾਨਾਂ ਅਤੇ ਪੰਜਾਬ ਦੇ ਵਾਧੇ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਡਾ. ਸਿੰਘ ਦੀ ਸਿਆਸੀ ਯਾਤਰਾ ਅਤੇ ਸਮਾਜ ਸੇਵਾ ਦੇਸ਼ ਦੇ ਨਾਗਰਿਕਾਂ ਲਈ ਪ੍ਰੇਰਣਾ ਦਾ ਸਰੋਤ ਹਨ। ਵਿਧਾਨ ਸਭਾ ਵਿਚ ਮਤਾ ਪਾਸ ਕਰਨ ਦੇ ਨਾਲ-ਨਾਲ ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਇਕ ਸਾਂਝੀ ਡੈਲੀਗੇਸ਼ਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਇਸ ਸਨਮਾਨ ਲਈ ਸਿਫਾਰਸ਼ ਕਰਨ ਦੀ ਵੀ ਅਪੀਲ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਚੇ ਨੂੰ ਅਧਿਆਪਕਾ ਵੱਲੋਂ ਥੱਪੜ ਮਾਰਨ ਦੇ ਮਾਮਲੇ 'ਚ ਸਿੱਖਿਆ ਮੰਤਰੀ ਦੀ ਵੱਡੀ ਕਾਰਵਾਈ
NEXT STORY