ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਮਿਲਣ ਵਾਲੀਆਂ ਸਰਕਾਰੀ ਨੌਕਰੀਆਂ ਦਾ ਮੁੱਦਾ ਚੁੱਕਿਆ ਗਿਆ। ਸਦਨ 'ਚ ਬੋਲਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਕ ਵਾਈਟ ਪੇਪਰ ਜਾਰੀ ਕਰਕੇ ਸਦਨ 'ਚ ਪੇਸ਼ ਕੀਤਾ ਜਾਵੇ।
ਇਹ ਵੀ ਪੜ੍ਹੋ : ਗਰਮੀਆਂ 'ਚ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ! ਪਾਵਰਕਾਮ ਨੇ ਹੁਣੇ ਤੋਂ ਖਿੱਚੀ ਤਿਆਰੀ
ਜਿਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਦੀ ਪੂਰੀ ਡਿਟੇਲ ਜਿਵੇਂ ਕਿ ਉਨ੍ਹਾਂ ਦੇ ਮਾਪਿਆਂ ਦੇ ਨਾਂ, ਪਿੰਡ ਅਤੇ ਵਿਭਾਗ ਦੇ ਨਾਲ ਸਾਰੀ ਜਾਣਕਾਰੀ ਉਸ ਵਾਈਟ ਪੇਪਰ 'ਚ ਦਿੱਤੀ ਜਾਵੇ। ਇਸ ਦੇ ਨਾਲ ਹੀ ਵਾਈਟ ਪੇਪਰ 'ਚ ਇਹ ਵੀ ਜਾਣਕਾਰੀ ਹੋਵੇ ਕਿ ਹੁਣ ਤੱਕ ਸੂਬੇ 'ਚ ਜਿੰਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਉਨ੍ਹਾਂ 'ਚੋਂ ਕਿੰਨੇ ਪੰਜਾਬੀ ਹਨ ਅਤੇ ਗੈਰ-ਪੰਜਾਬੀ ਕਿੰਨੇ ਹਨ।
ਇਹ ਵੀ ਪੜ੍ਹੋ : ਪਿੰਡ ਦੇ ਗੁਰਦੁਆਰੇ 'ਚ ਅੱਧੀ ਰਾਤੀਂ ਕਰਨੀ ਪੈ ਗਈ ANNOUNCEMENT, ਦਿਖਿਆ ਕੁੱਝ ਅਜਿਹਾ ਕਿ... (ਤਸਵੀਰਾਂ)
ਬਾਜਵਾ ਨੇ ਕਿਹਾ ਕਿ ਹਰ ਕਿਸੇ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਿਸ ਬੱਚੇ ਨੂੰ ਸਰਕਾਰੀ ਨੌਕਰੀ ਮਿਲੀ ਹੈ, ਉੱਥੇ ਕਿਹੜੇ ਜ਼ਿਲ੍ਹੇ ਦਾ ਹੈ, ਪੰਜਾਬੀ ਹੈ ਜਾਂ ਗੈਰ-ਪੰਜਾਬੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ ਰਾਸ਼ਨ ਕਾਰਡ! ਵਿਧਾਨ ਸਭਾ 'ਚ ਬੋਲੇ ਕੈਬਨਿਟ ਮੰਤਰੀ
NEXT STORY