ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਬੀਤੀ 10 ਮਈ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਛਿੱਛਰਾ ਵਿੱਚ ਵੱਡੇ ਪੱਧਰ 'ਤੇ ਕਥਿਤ ਤੌਰ ਤੇ ਪਾਕਿਸਤਾਨ ਵੱਲੋਂ ਸੁੱਟੀਆਂ ਹੋਈਆਂ ਮਿਜ਼ਾਈਲਾਂ ਡਿੱਗੀਆਂ ਸਨ ਜਿਨ੍ਹਾਂ ਕਾਰਨ ਕੁਝ ਖੇਤਾਂ ਦਾ ਅਤੇ ਘਰਾਂ ਦਾ ਨੁਕਸਾਨ ਹੋਇਆ ਸੀ। ਖੇਤਾਂ ਵਿੱਚ ਤਾਂ 15-15 ਫੁੱਟ ਡੂੰਘੇ ਟੋਏ ਪੈ ਗਏ ਸਨ। ਇਨ੍ਹਾਂ ਹਾਲਾਤਾਂ ਦਾ ਮੌਕਾ ਦੇਖਣ ਲਈ ਅੱਜ ਲੋਕ ਸਭਾ ਦੇ ਸਾਬਕਾ ਐੱਮਪੀ, ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਪਿੰਡ ਛਿੱਛਰਾ ਵਿਖੇ ਆਪਣੇ ਸੀਨੀਅਰ ਸਾਥੀਆਂ ਸਮੇਤ ਪੀੜਤ ਪਰਿਵਾਰਾਂ ਤੱਕ ਪਹੁੰਚੇ। ਇਸ ਮੌਕੇ ਉਹਨਾਂ ਨੇ ਘਟਨਾ ਵਾਲੀ ਸਥਾਨ 'ਤੇ ਪਹੁੰਚ ਕੇ ਖੇਤਾਂ ਵਿੱਚ ਡਿੱਗੀਆਂ ਮਿਜ਼ਾਈਲਾਂ ਤੋਂ ਹੋਏ ਨੁਕਸਾਨ ਦਾ ਵੇਰਵਾ ਲਿਆ।
ਇਹ ਵੀ ਪੜ੍ਹੋ : ਸਕਿਓਰਿਟੀ ਲਈ ਸ਼ੋਅਰੂਮ ਮਾਲਕ ਨੇ ਰਚਿਆ ਹੈਰਾਨੀਜਨਕ ਡਰਾਮਾ, ਪੁਲਸ ਨੇ ਕੀਤਾ ਪਰਦਾਫਾਸ਼
ਇਸ ਮੌਕੇ ਇਲਾਕੇ ਦਾ ਦੌਰਾ ਕਰਨ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਉਹਨਾਂ ਦਾ ਆਪਣਾ ਵਿਧਾਨ ਸਭਾ ਹਲਕੇ ਦਾ ਇਲਾਕਾ ਹੈ ਅਤੇ ਉਹਨਾਂ ਨੇ ਇੱਥੇ ਆ ਕੇ ਨੁਕਸਾਨ ਦਾ ਜਾਇਜ਼ਾ ਲਿਆ ਹੈ। ਨਾਲ ਹੀ ਪੀੜਤ ਕਿਸਾਨਾਂ ਨੂੰ ਕਿਹਾ ਹੈ ਕਿ ਉਹ ਆਪਣੇ ਨੁਕਸਾਨ ਦਾ ਪੂਰਾ ਵੇਰਵਾ ਤਿਆਰ ਕਰਨ। ਕੱਲ੍ਹ ਉਹ ਅੰਮ੍ਰਿਤਸਰ ਜਾ ਕੇ ਕਿਸਾਨਾਂ ਦੇ ਨੁਕਸਾਨ ਦਾ ਜਾਇਜ਼ਾ ਲੈਣਗੇ ਅਤੇ ਉਸ ਤੋਂ ਬਾਅਦ ਉੱਥੇ ਪ੍ਰੈਸ ਕਾਨਫਰੰਸ ਕਰਨਗੇ। ਉੱਥੇ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿੱਥੋਂ ਤੱਕ ਦੇਸ਼ ਦੀ ਸੁਰੱਖਿਆ ਦਾ ਸਵਾਲ ਹੈ, ਤਾਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਕਾਂਗਰਸ ਵੀ ਕੇਂਦਰ ਸਰਕਾਰ ਦੇ ਨਾਲ ਖੜ੍ਹੀ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਆਗੂ ਅਤੇ ਕਾਂਗਰਸੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਵੀ ਕਿਹਾ ਹੈ ਕਿ ਪ੍ਰਧਾਨ ਮੰਤਰੀ ਇਸ ਮਾਮਲੇ ਵਿੱਚ ਸਾਰੀ ਸਥਿਤੀ ਬੁਲਾ ਕੇ ਸਪੱਸ਼ਟ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, ਮੌਜੂਦਾ ਸਰਪੰਚ ਅਤੇ ਸਾਥੀ ਨੂੰ ਮਾਰੀਆਂ ਗੋਲੀਆਂ
NEXT STORY