ਚੰਡੀਗੜ੍ਹ : ਪ੍ਰਸਿੱਧ ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਜਸਵਿੰਦਰ ਭੱਲਾ ਪਿਛਲੇ ਕਈ ਦਿਨਾਂ ਤੋਂ ਬੀਮਾਰ ਸਨ, ਜਿਸ ਕਾਰਨ ਉਨ੍ਹਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਜਸਵਿੰਦਰ ਭੱਲਾ ਨੇ 65 ਸਾਲ ਦੀ ਉਮਰ ਵਿਚ ਆਖਰੀ ਸਾਹ ਲਿਆ। ਇਸ ਦੁੱਖ ਦੀ ਘੜੀ ਵਿਚ ਐੱਲਓਪੀ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਭੱਲਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।
ਭੱਲਾ ਪਰਿਵਾਰ ਨਾਲ ਮਿਲਣ ਦੀ ਜਾਣਕਾਰੀ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਪੇਜ ਰਾਹੀਂ ਦਿੱਤੀ। ਇਸ ਦੌਰਾਨ ਉਨ੍ਹਾਂ ਲਿਖਿਆ ਕਿ ਗਹਿਰੇ ਦੁੱਖ ਨਾਲ ਅਸੀਂ ਜਸਵਿੰਦਰ ਭੱਲਾ ਜੀ ਨੂੰ ਵਿਦਾਈ ਦੇ ਰਹੇ ਹਾਂ, ਜੋ ਆਪਣੇ ਆਪ ਵਿੱਚ ਇੱਕ ਸੰਸਥਾ ਸਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮਿਲਕੇ ਦੁੱਖ ਸਾਂਝਾ ਕੀਤਾ। ਦੁਨੀਆ ਭਰ ਦੇ ਪੰਜਾਬੀਆਂ ਵੱਲੋਂ ਪ੍ਰੇਮ ਤੇ ਸਤਿਕਾਰ ਪ੍ਰਾਪਤ ਕਰਨ ਵਾਲੇ ਭੱਲਾ ਜੀ ਦੇ ਵਿਛੋੜੇ ਨਾਲ ਇੱਕ ਅਜਿਹਾ ਖਾਲੀਪਨ ਪੈਦਾ ਹੋਇਆ ਹੈ, ਜੋ ਕਦੇ ਭਰਿਆ ਨਹੀਂ ਜਾ ਸਕੇਗਾ।
ਜਾਣਕਾਰੀ ਅਨੁਸਾਰ ਮਰਹੂਮ ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਦੁਪਹਿਰ 12 ਵਜੇ ਮੋਹਾਲੀ ਦੇ ਬਲੰਗੀ ਸ਼ਮਸ਼ਾਨਘਾਟ ਵਿਖੇ ਹੋਵੇਗਾ। ਉਨ੍ਹਾਂ ਦੇ ਅੰਤਿਮ ਦਰਸ਼ਨ ਲਈ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਕਲਾਕਾਰਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ‘ਚਾਚਾ ਚਤਰਾ’ ਕਿਰਦਾਰ ਨਾਲ ਮਸ਼ਹੂਰ ਹੋਣ ਵਾਲੇ ਤੇ ਸਾਰਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫਿਲਮ ਜਗਤ ‘ਚ ਸੋਗ ਦੀ ਲਹਿਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੌਂਗ ਡੈਮ ਤੋਂ ਛੱਡੇ ਵਾਧੂ ਪਾਣੀ ਨੇ ਵਧਾਈਆਂ ਚਿੰਤਾਵਾਂ, ਪੰਜਾਬ-ਹਿਮਾਚਲ ਨੂੰ ਜੋੜਨ ਵਾਲੇ ਪੁਲ ਦਾ ਨੁਕਸਾਨ
NEXT STORY