ਫਰੀਦਕੋਟ (ਜਗਤਾਰ)-ਫਰੀਦਕੋਟ 'ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਪੁਲਸ ਵਲੋਂ ਲਾਠੀਚਾਰਜ ਦੌਰਾਨ ਦਰਜਨਾਂ ਲੋਕ ਜ਼ਖਮੀਂ ਹੋ ਗਏ, ਜਿਨ੍ਹਾਂ ਦਾ ਹਾਲ ਜਾਨਣ ਲਈ ਵੀਰਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਹਸਪਤਾਲ ਪਹੁੰਚੇ। ਇੱਥੇ ਅਕਾਲੀ ਦਲ ਖਿਲਾਫ ਆਪਣੀ ਭੜਾਸ ਕੱਢਦਿਆਂ ਬਾਜਵਾ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਜਿਹੜਾ ਇਕ ਕਰੋੜ ਦਾ ਇਨਾਮ ਰੱਖਿਆ ਗਿਆ ਹੈ, ਸੁਖਬੀਰ ਬਾਦਲ ਨੂੰ ਫੜ੍ਹ ਕੇ ਇਹ ਇਨਾਮ ਹਾਸਲ ਕਰ ਲਓ।
ਬਾਜਵਾ ਨੇ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਨੂੰ 2 ਚਿੱਟੇ ਮਾਰ ਗਏ ਹਨ। ਪਹਿਲਾਂ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਦੂਜਾ ਖੇਤੀਬਾੜੀ ਮੰਤਰੀ ਤੋਤਾ ਸਿੰਘ, ਜਿਸ ਦੀਆਂ ਨਕਲੀ ਕੀਟਨਾਸ਼ਕ ਦਵਾਈਆਂ ਕਾਰਨ ਚਿੱਟੀ ਮੱਖੀ ਨੇ ਕਿਸਾਨਾਂ ਦੇ ਨਰਮੇ ਦੀ ਫਸਲ ਪੂਰੀ ਤਰ੍ਹਾਂ ਤਬਾਹ ਕਰ ਦਿੱਤੀ ਹੈ। ਬਾਜਵਾ ਸਿਰਫ ਇੱਥੇ ਹੀ ਨਹੀਂ ਰੁਕੇ, ਉਨ੍ਹਾਂ ਨੇ ਤਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਔਰੰਗਜੇਬ ਤੱਕ ਕਹਿ ਦਿੱਤਾ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ 'ਤੇ 'ਪੰਜਾਬ ਬੰਦ', ਵੀਡੀਓ 'ਚ ਜਾਣੋ ਇਕ-ਇਕ ਸ਼ਹਿਰ ਦਾ ਹਾਲ
NEXT STORY