ਜਲੰਧਰ (ਚੋਪੜਾ)–ਪੰਜਾਬ ਦੀ ਮਾਨ ਸਰਕਾਰ ਦਾ ਟਰੇਨਿੰਗ ਸੈਂਟਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਖੋਲ੍ਹਿਆ ਹੋਇਆ ਹੈ ਅਤੇ ਉਹ ਰਿਮੋਟ ਕੰਟਰੋਲ ਨਾਲ ਪੰਜਾਬ ਸਰਕਾਰ ਨੂੰ ਚਲਾ ਰਹੇ ਹਨ। ਉਕਤ ਸ਼ਬਦ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਨਿਯੁਕਤੀ ਤੋਂ ਬਾਅਦ ਪਹਿਲੀ ਜਲੰਧਰ ਫੇਰੀ ਦੌਰਾਨ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦੀ ਰਿਹਾਇਸ਼ ’ਤੇ ਜਨਸਭਾ ਨੂੰ ਸੰਬੋਧਨ ਕਰਦਿਆਂ ਕਹੇ।
ਬਾਜਵਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਬਦਲਾਅ ਨੂੰ ਲੈ ਕੇ ਪਿਛਲੇ 70-75 ਸਾਲਾਂ ਤੋਂ ਰਾਜ ਕਰ ਰਹੀਆਂ ਰਵਾਇਤੀ ਪਾਰਟੀਆਂ ਨੂੰ ਕਿਨਾਰੇ ’ਤੇ ਕਰਦਿਆਂ ‘ਆਪ’ ਦੇ ਹੱਥਾਂ ਵਿਚ ਸੱਤਾ ਦੀ ਵਾਗਡੋਰ ਸੌਂਪੀ ਸੀ ਪਰ ਇਕ ਮਹੀਨੇ ਵਿਚ ਹੀ ਪੰਜਾਬ ਵਿਚ ਬਦਲਾਅ ਦਿੱਸਣਾ ਸ਼ੁਰੂ ਹੋ ਗਿਆ ਹੈ। ਮਹੀਨੇ ਵਿਚ 52 ਦੇ ਲਗਭਗ ਲੋਕਾਂ ਦਾ ਕਤਲੇਆਮ ਹੋਇਆ ਹੈ। ਸਾਰੇ ਥਰਮਲ ਪਲਾਂਟ ਬੰਦ ਹੋ ਰਹੇ ਹਨ। 3-4 ਦਿਨਾਂ ਦਾ ਕੋਲਾ ਬਾਕੀ ਹੈ। ਉਤਪਾਦਨ ਤੋਂ ਕਿਤੇ ਜ਼ਿਆਦਾ 15 ਹਜ਼ਾਰ ਮੈਗਾਵਾਟ ਤੱਕ ਬਿਜਲੀ ਦੀ ਡਿਮਾਂਡ ਪਹੁੰਚ ਚੁੱਕੀ ਹੈ। ਸ਼ਹਿਰਾਂ ਵਿਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਪਿੰਡਾਂ ਵਿਚ ਨਿਰਵਿਘਨ 10-10 ਘੰਟੇ ਬਿਜਲੀ ਦਿਆਂਗੇ ਪਰ ਅੱਜ ਪਿੰਡਾਂ ਵਿਚ ਸਿਰਫ਼ 2 ਘੰਟੇ ਬਿਜਲੀ ਆ ਰਹੀ ਹੈ।
ਇਹ ਵੀ ਪੜ੍ਹੋ: ‘ਆਪ’ ਦੀ 300 ਯੂਨਿਟ ਬਿਜਲੀ ਫ੍ਰੀ ਯੋਜਨਾ ਨਾਲ ਸਰਕਾਰ 'ਤੇ ਪਵੇਗਾ 5 ਹਜ਼ਾਰ ਕਰੋੜ ਦਾ ਵਾਧੂ ਬੋਝ
ਜੇਕਰ ‘ਆਪ’ ਸਰਕਾਰ ਨੇ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਸਮੇਤ ਹੋਰ ਵਰਗਾਂ ਨਾਲ ਧੱਕੇਸ਼ਾਹੀ ਅਤੇ ਵਾਅਦਾਖ਼ਿਲਾਫ਼ੀ ਕੀਤੀ ਤਾਂ ਕਾਂਗਰਸ ਹਰ ਪੱਧਰ ’ਤੇ ਇਨ੍ਹਾਂ ਦਾ ਡਟ ਕੇ ਵਿਰੋਧ ਕਰੇਗੀ। ਸੀ. ਐੱਲ. ਪੀ. ਦੇ ਉਪ ਆਗੂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਅੱਜ ਅਸੀਂ ਹਾਂ ਕਿਉਂਕਿ ਡਾ. ਅੰਬੇਡਕਰ ਸਨ ਅਤੇ ਉਨ੍ਹਾਂ ਸਭ ਨੂੰ ਬਰਾਬਰ ਦੇ ਅਧਿਕਾਰ ਦਿੱਤੇ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿਕਾਸ ਦੇ ਮੁੱਦੇ ’ਤੇ ਨਹੀਂ ਲੜੀਆਂ ਗਈਆਂ, ਸਗੋਂ ਬਦਲਾਅ ਦੇ ਨਾਂ ’ਤੇ ਲੜੀਆਂ ਗਈਆਂ ਸਨ। ਕਾਂਗਰਸ ਨੇ ਰਿਕਾਰਡਤੋੜ ਵਿਕਾਸ ਕੀਤਾ ਹੈ ਪਰ ਹੁਣ ਪੰਜਾਬੀ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਬਦਲਾਅ ਵਧੀਆ ਨਹੀਂ ਕੀਤਾ।
ਇਹ ਵੀ ਪੜ੍ਹੋ: CM ਭਗਵੰਤ ਮਾਨ ਨੂੰ ਸਾਬਕਾ ਮੰਤਰੀ ਧਰਮਸੌਤ ਦਾ ਠੋਕਵਾਂ ਜਵਾਬ, ਕਿਹਾ- ਮੈਂ ਹਰ ਇਨਕੁਆਇਰੀ ਲਈ ਤਿਆਰ
ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵਰਗੇ ਸੂਝਵਾਨ ਅਤੇ ਮਿਹਨਤੀ ਆਗੂ ਹੀ ‘ਆਪ’ ਦੀਆਂ ਨਾਕਾਮੀਆਂ ਨੂੰ ਵਿਧਾਨ ਸਭਾ ਅਤੇ ਜਨਤਾ ਦੇ ਵਿਚਕਾਰ ਉਜਾਗਰ ਕਰਨ ਵਿਚ ਸਮਰੱਥ ਹਨ। ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੇ ਕਿਹਾ ਕਿ ਅੱਜ ਕਾਂਗਰਸ ਦੀ ਸਰਕਾਰ ਨਹੀਂ ਹੈ ਪਰ ਫਿਰ ਵੀ ਕਾਂਗਰਸ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹਾਈਕਮਾਨ ਉਨ੍ਹਾਂ ਦੀ ਜਿਹੜੀ ਵੀ ਡਿਊਟੀ ਲਾਵੇਗੀ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਪੂਰਾ ਕਰਨਗੇ। ਇਸ ਮੌਕੇ ਵਿਧਾਇਕ ਲਾਡੀ ਸ਼ੇਰੋਵਾਲੀਆ, ਕੌਂਸਲਰ ਸੁਨੀਤਾ ਰਿੰਕੂ, ਖਾਦੀ ਬੋਰਡ ਦੇ ਸਾਬਕਾ ਡਾਇਰੈਕਟਰ ਮੇਜਰ ਸਿੰਘ, ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੁਰਿੰਦਰ ਚੌਧਰੀ ਅਤੇ ਹੋਰ ਮੌਜੂਦ ਸਨ।
ਇਹ ਵੀ ਪੜ੍ਹੋ: 16 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨੂੰ ਦੇਣਗੇ ਵੱਡੀ ਖ਼ੁਸ਼ਖਬਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹੋਟਲ ਮੈਨੇਜਮੈਂਟ ਦੇ ਵਿਦਿਆਰਥੀ ਨੇ 3 ਰੂਮਮੇਟਾਂ ਅਤੇ 1 ਕੁੜੀ ਤੋਂ ਤੰਗ ਹੋ ਚੁੱਕਿਆ ਖੌਫਨਾਕ ਕਦਮ, ਧਾਹਾਂ ਮਾਰ ਰੋਈ ਮਾਂ
NEXT STORY