ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ ਦੇ ਸਾਰੇ ਮੈਂਬਰਾਂ ਵਲੋਂ ਸੀਚੇਵਾਲ ਮਾਡਲ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਵਲੋਂ ਵਰਤੀ ਗਈ ਸ਼ਬਦਾਵਲੀ 'ਤੇ ਇਤਰਾਜ਼ ਜਤਾਇਆ ਗਿਆ ਅਤੇ ਬਾਜਵਾ ਨੂੰ ਮੁਆਫ਼ੀ ਮੰਗਣ ਲਈ ਕਿਹਾ ਗਿਆ। ਇਸ 'ਤੇ ਪ੍ਰਤਾਪ ਸਿੰਘ ਬਾਜਵਾ ਸਣੇ ਕਾਂਗਰਸ ਵਲੋਂ ਹਾਊਸ 'ਚੋਂ ਵਾਕਆਊਟ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਸੂਬੇ ਭਰ 'ਚ ਸਖ਼ਤ ਹੁਕਮ ਜਾਰੀ, ਦੇਖਿਓ ਕਿਤੇ...
ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪਾਰਟੀ ਵਲੋਂ ਇਕ ਮਤਾ ਲਿਆਂਦਾ ਸੀ ਕਿ ਸ਼ਹੀਦ ਭਗਤ ਸਿੰਘ ਨੂੰ ਭਾਰਤ ਸਰਕਾਰ ਭਾਰਤ ਰਤਨ ਨਾਲ ਸਨਮਾਨਿਤ ਕਰੇ ਪਰ ਮੈਨੂੰ ਹਾਊਸ 'ਚ ਇਹ ਮਤਾ ਪੜ੍ਹਨ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ 2 ਸਰਕਾਰੀ ਛੁੱਟੀਆਂ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਉਨ੍ਹਾਂ ਕਿਹਾ ਕਿ ਸਪੀਕਰ ਸਾਹਿਬ ਨੇ ਮੈਨੂੰ ਬੋਲਣ ਦਾ ਸਮਾਂ ਦਿੱਤਾ ਪਰ ਇਕ ਸੋਚੀ-ਸਮਝੀ ਸਾਜ਼ਿਸ਼ ਅਧੀਨ ਇਕ ਮੈਂਬਰ ਖੜ੍ਹਾ ਕਰਕੇ ਮੇਰੇ 'ਤੇ ਇਤਰਾਜ਼ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਸਪੀਕਰ ਸਾਹਿਬ ਦੇ ਵਰਤਾਓ 'ਚ ਫ਼ਰਕ ਸੀ ਅਤੇ ਮੈਨੂੰ ਲੱਗਦਾ ਹੈ ਕਿ ਇਹ ਸਿੱਧਾ ਸਿਗਨਲ ਦਿੱਲੀ ਤੋਂ ਆਇਆ ਸੀ। ਉਨ੍ਹਾਂ ਨੇ ਕਿਹਾ ਕਿ ਪੂਰੇ ਹਾਊਸ ਨੇ ਸ਼ਹੀਦਾਂ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਨੇ ਕੀਤਾ ਵਿਧਾਨ ਸਭਾ 'ਚੋਂ ਕੀਤਾ ਵਾਕਆਊਟ, ਜਾਣੋ ਕਿਉਂ ਹੋਇਆ ਹੰਗਾਮਾ
NEXT STORY