ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਡੀ. ਐੱਮ. ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਡੀ. ਐੱਮ. ਗਗਨਦੀਪ ਸਿੰਘ ਰੰਧਾਵਾ ਨੂੰ ਗੈਰ-ਕਾਨੂੰਨੀ ਹਿਰਾਸਤ ਰੱਖਿਆ ਗਿਆ ਸੀ, ਜਿਸ ਕਰਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਉੱਚ ਅਧਿਕਾਰੀਆਂ 'ਤੇ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜਬਰੀ ਵਸੂਲੀ ਅਤੇ ਗੈਰ-ਕਾਨੂੰਨੀ ਕੈਦ ਦੇ ਦੋਸ਼ ਸਪੱਸ਼ਟ ਤੌਰ 'ਤੇ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ: Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ 'ਮੇਰੀ ਪਿਆਰੀ ਕਿਸ਼ਤੀ', ਵੇਖ ਤੁਹਾਨੂੰ ਵੀ ਯਾਦ ਆਵੇਗਾ ਬਚਪਨ

ਬਾਜਵਾ ਨੇ ਮੰਗ ਕੀਤੀ ਹੈ ਕਿ ਇਕ ਜਨਤਕ ਸੇਵਕ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਕੰਮ ਕਰਵਾਉਣ ਲਈ ਭ੍ਰਿਸ਼ਟਾਚਾਰ ਰੋਕੂ ਕਾਨੂੰਨ (Prevention of Corruption Act) ਦੀਆਂ ਧਾਰਾਵਾਂ ਲਗਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਜਵਾਬਦੇਹੀ ਸਿਰਫ਼ ਇਕ ਵਿਅਕਤੀ ਤੱਕ ਸੀਮਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਇਸ ਮਾਮਲੇ 'ਚ ਐੱਮ. ਡੀ. ਵੇਅਰਹਾਊਸਿੰਗ, ਡੀ. ਸੀ. ਅੰਮ੍ਰਿਤਸਰ, ਮੁੱਖ ਸਕੱਤਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਵੀ ਡਿਊਟੀ ਵਿੱਚ ਕੁਤਾਹੀ ਕਰਨ ਲਈ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਜ਼ੋਰ ਦੇ ਕੇ ਕਿਹਾ ਕਿ ਇਨਸਾਫ਼ ਪੂਰਾ ਹੋਣਾ ਚਾਹੀਦਾ ਹੈ, ਨਾ ਕਿ ਚੋਣਵਾਂ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ! 22, 23, 25 ਤੇ 26 ਨੂੰ ਪਵੇਗਾ ਮੀਂਹ, ਨਵੀਂ ਅਪਡੇਟ ਹੋ ਗਈ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਠਿੰਡਾ 'ਚ ਰੂਹ ਕੰਬਾਊ ਹਾਦਸਾ, ਤੇਜ਼ ਰਫ਼ਤਾਰ ਕਾਰ ਪਲਟਣ ਕਾਰਨ 3 ਲੋਕਾਂ ਦੀ ਮੌਤ (ਵੀਡੀਓ)
NEXT STORY