ਮਾਨਸਾ (ਸੰਦੀਪ ਮਿੱਤਲ) - ਸਥਾਨਕ ਨਸ਼ਾ ਛੁਡਾਊ ਮੁਹਿੰਮ ਦੇ ਆਗੂ ਪਰਵਿੰਦਰ ਝੋਟਾ ਦੇ ਕਤਲ ਦੇ 12ਵੇਂ ਦਿਨ ਵੀ ਪੋਸਟਮਾਰਟਮ ਜਾਂ ਸਸਕਾਰ ਬਾਰੇ ਕੋਈ ਸਹਿਮਤੀ ਨਹੀਂ ਹੋ ਸਕੀ। ਇਸ ਦੇ ਚੱਲਦਿਆਂ ਸੰਘਰਸ਼ ਕਮੇਟੀ ਅਤੇ ਐੱਸ. ਆਈ. ਟੀ. ਦਰਮਿਆਨ ਮੁੜ ਐਤਵਾਰ ਨੂੰ ਮੀਟਿੰਗ ਹੋਣ ਦੇ ਅਸਾਰ ਹਨ। ਦੂਸਰੇ ਪਾਸੇ ਪਰਵਿੰਦਰ ਝੋਟਾ ਇਨਸਾਫ ਕਮੇਟੀ ਵੱਲੋਂ ਸੰਘਰਸ਼ ਜਾਰੀ ਰੱਖਣ ਅਤੇ 25 ਅਕਤੂਬਰ ਦਿਨ ਐਤਵਾਰ ਨੂੰ ਪੰਜਾਬ ਭਰ ’ਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ : ਜਲੰਧਰ ਦੇ ਪਰਿਵਾਰ ਦੀ ਮਾਂ ਚਿੰਤਪੂਰਨੀ ਨੇ ਪੂਰੀ ਕੀਤੀ ਮਨੋਕਾਮਨਾ! ਚੜ੍ਹਾਇਆ 1.5 ਕਿਲੋ ਚਾਂਦੀ ਦਾ ਛਤਰ
ਪਰਵਿੰਦਰ ਝੋਟਾ ਕਤਲਕਾਂਡ ਨੂੰ ਲੈ ਕੇ ਲਾਏ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋਂ ਤਕ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ, ਉਦੋਂ ਤਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। CBI ਨੂੰ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕਰ ਕੇ ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਸਬੰਧੀ ਕੀਤੇ ਗਏ ਭਰੋਸਿਆਂ ਨੂੰ ਅਮਲੀ ਰੂਪ ਦਿੱਤਾ ਜਾਣਾ ਚਾਹੀਦਾ ਹੈ। ਇਸ ਮੌਕੇ ਝੋਟਾ ਦੀ ਪਤਨੀ ਮਨਪ੍ਰੀਤ ਕੌਰ, ਪਿਤਾ ਭੀਮ ਸਿੰਘ, ਇਨਸਾਫ ਕਮੇਟੀ ਆਗੂ ਮਣਿਕ ਗੋਇਲ, ਗੁਰਜੰਟ ਸਿੰਘ, ਸਾਬਕਾ ਵਿਧਾਇਕ ਹਰਦੇਵ ਅਰਸ਼ੀ, ਸੇਵਾ ਮੁਕਤ DSP ਲੁਧਿਆਣਾ ਬਲਵਿੰਦਰ ਸਿੰਘ ਸੇਖੋਂ, ਪ੍ਰੋਮ ਅਰੋੜਾ, ਲੱਖਾ ਸਿਧਾਣਾ, ਭਾਨਾ ਸਿੱਧੂ, ਬਿਕਰਮ ਮੋਫਰ, ਬਲਕੌਰ ਸਿੱਧੂ ਆਦਿ ਨੇ ਵੀ ਸੰਬੋਧਨ ਕੀਤਾ।
ਇਹ ਵੀ ਪੜ੍ਹੋ : 'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ 'ਚ ਚੜ੍ਹਾਇਆ ਸੋਨੇ ਦਾ ਛੱਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
1 ਨਵੰਬਰ ਨੂੰ ਰੈਲੀ ਨਾਲ ਕਾਂਗਰਸ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕ ਰਹੀ ਹੈ : ਕੇਵਲ ਸਿੰਘ ਢਿੱਲੋਂ
NEXT STORY