ਮਾਨਸਾ (ਸੰਦੀਪ ਮਿੱਤਲ) : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਨਿਹੰਗ ਰਾਜਾ ਸਿੰਘ ਨੇ ਪਰਿਵਾਰ ਨੂੰ ਅਪੀਲ ਕੀਤੀ ਹੈ ਕਿ ਹੁਣ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇ ਅਤੇ ਭੋਗ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਇਸ ਦੁੱਖ ਦੀ ਘੜੀ 'ਚ ਪੂਰਾ ਪੰਜਾਬ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਹਰ ਕੋਈ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਲੜਾਈ ਜਾਰੀ ਰਹਿਣੀ ਚਾਹੀਦੀ ਹੈ ਪਰ ਮ੍ਰਿਤਕ ਦੇਹ ਦਾ ਸਸਕਾਰ ਵੀ ਕੀਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਦੀਆਂ ਤਰੱਕੀਆਂ ਅਤੇ ਪੈਨਸ਼ਨਾਂ ਰੁਕੀਆਂ! ਮਿਲ ਸਕਦੀ ਹੈ ਰਾਹਤ, ਪੜ੍ਹੋ ਪੂਰਾ ਮਾਮਲਾ
ਪਰਿਵਾਰ ਦੀ ਮੰਗ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਮਾਮਲੇ ਦੀ ਜਾਂਚ ਸੀ. ਬੀ. ਆਈ. ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਪਰਿਵਾਰ ਵੱਲੋਂ ਮੰਗਾਂ ਪੂਰੀਆਂ ਹੋਣ ਤੱਕ ਸਸਕਾਰ ਨਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਬਾਂਹ 'ਚ ਲੱਗਿਆ ਮਿਲਿਆ ਟੀਕਾ
NEXT STORY