ਤਲਵੰਡੀ ਸਾਬੋ (ਮੁਨੀਸ਼) : ਪਿਛਲੇ ਦਿਨਾਂ ’ਚ ਮਾਨਸਾ ਵਿਖੇ ਕਤਲ ਕਰ ਦਿੱਤੇ ਗਏ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਸਬੰਧੀ ਸਮਾਗਮ ਅੱਜ 15 ਨਵੰਬਰ ਨੂੰ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ’ਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਦਾ ਦਾਅਵਾ ਕੀਤਾ ਗਿਆ। ਭਾਈ ਡੱਲ ਸਿੰਘ ਦੀਵਾਨ ਹਾਲ ’ਚ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਦੀ ਦੇਖ-ਰੇਖ ਹੇਠ ਅੰਤਿਮ ਅਰਦਾਸ ਸਮਾਗਮਾਂ ਲਈ ਆਖਰੀ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਵੱਡੀ ਗਿਣਤੀ ਸੇਵਾਦਾਰ ਅੰਤਿਮ ਅਰਦਾਸ ਸਮਾਗਮ ਦੇ ਪ੍ਰਬੰਧਾਂ ’ਚ ਲੱਗੇ ਹੋਏ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ ਤਨਖ਼ਾਹਾਂ ਕੱਟਣ ਦੇ ਹੁਕਮ, ਪੜ੍ਹੋ ਕਿਉਂ ਲਿਆ ਗਿਆ ਵੱਡਾ ਐਕਸ਼ਨ
ਇਸ ਮੌਕੇ ਗੱਲ ਕਰਦਿਆਂ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਦੱਸਿਆ ਕਿ ਅੰਤਿਮ ਅਰਦਾਸ ਸਮਾਗਮ 15 ਨਵੰਬਰ ਨੂੰ ਸਵੇਰੇ 10 ਵਜੇ ਆਰੰਭ ਹੋਵੇਗਾ, ਜਦੋਂਕਿ ਬਾਅਦ ਦੁਪਹਿਰ 1 ਵਜੇ ਅੰਤਿਮ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਵੱਲੋਂ ਸ਼ਬਦ ਕੀਰਤਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਠੇਕੇ 'ਤੇ ਕੰਮ ਕਰਦੇ ਅਧਿਆਪਕਾਂ ਲਈ ਹਾਈਕੋਰਟ ਦਾ ਆਇਆ ਵੱਡਾ ਫ਼ੈਸਲਾ! ਖੁੱਲ੍ਹਿਆ ਪੱਕਾ ਹੋਣ ਦਾ ਰਾਹ
ਸਮਾਗਮ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਜੱਥੇਬੰਦੀਆਂ ਦੇ ਨੁਮਾਇੰਦੇ ਹਾਜ਼ਰੀ ਭਰਕੇ ਪਰਵਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਉੱਧਰ ਤਖਤ ਸਾਹਿਬ ਦੇ ਮੈਨੇਜ਼ਰ ਭਾਈ ਨਰਿੰਦਰਜੀਤ ਸਿੰਘ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਹਰ ਕਿਸਮ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਮੈਡ ਸੰਧੂ ਨੂੰ ਗੋਲ਼ੀਆਂ ਮਾਰਨ ਵਾਲਾ ਸ਼ੂਟਰ ਗ੍ਰਿਫ਼ਤਾਰ ! ਬਾਲੀਵੁੱਡ ਦਾ ਇਹ ਦਿੱਗਜ ਅਦਾਕਾਰ ਸੀ ਅਗਲਾ ਟਾਰਗੇਟ
NEXT STORY