ਮਾਨਸਾ (ਵੈੱਬ ਡੈਸਕ): ਨਸ਼ਿਆਂ ਖ਼ਿਲਾਫ਼ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟਾ ਕਤਲਕਾਂਡ 'ਚ ਵੱਡਾ ਐਕਸ਼ਨ ਹੋਇਆ ਹੈ। ਮਾਨਸਾ ਦੇ ਡੀ. ਐੱਸ. ਪੀ. ਅਤੇ ਡਰੱਗ ਇੰਸਪੈਕਟਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮਾਨਸਾ ਦੇ ਐੱਸ. ਐੱਸ. ਪੀ. ਨੇ ਖ਼ੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਡੀ. ਐੱਸ. ਪੀ. ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਸਸਪੈਂਡਕਰ ਦਿੱਤਾ ਗਿਆ ਹੈ। ਇੱਥੇ ਦੱਸ ਦਈਏ ਕਿ ਪਰਵਿੰਦਰ ਝੋਟਾ ਦੇ ਪਰਿਵਾਰ ਵੱਲੋਂ ਲਗਾਤਾਰ ਡਰੱਗ ਇੰਸਪੈਕਟਰ, ਐੱਸ. ਐੱਚ.ਓ ਤੇ ਡੀ. ਐੱਸ.ਪੀ. ਸਣੇ ਸਬੰਧਤ ਅਫ਼ਸਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।
22 ਨਵੰਬਰ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, 1828 ਸ਼ਰਧਾਲੂਆਂ ਦੇ ਪਾਸਪੋਰਟ ਹੋਏ ਜਮ੍ਹਾ
NEXT STORY