ਮਾਨਸਾ- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਅੱਜ 14 ਦਿਨ ਪੂਰੇ ਹੋ ਚੁੱਕੇ ਹਨ। ਇਨਸਾਫ ਦੀ ਮੰਗ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਅਤੇ ਧਰਨਾ ਜਾਰੀ ਹੈ। ਮਾਨਸਾ ਦੇ ਬਰਨਾਲਾ-ਸਿਰਸਾ ਰੋਡ 'ਤੇ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਲਗਾਤਾਰ ਧਰਨਾ ਲਗਾਇਆ ਹੋਇਆ ਹੈ।
ਇਹ ਵੀ ਪੜ੍ਹੋ- ਸੱਸ-ਸਹੁਰੇ ਤੇ ਪਤੀ ਨੇ ਮਿਲਕੇ ਮਾਰ'ਤੀ ਵਿਆਹੁਤਾ, ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਕੀਤਾ ਕਤਲ
ਦੂਜੇ ਪਾਸੇ ਇਸ ਧਰਨੇ ਕਾਰਨ ਵਪਾਰੀ ਵਰਗ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਨੂੰ ਲੈ ਕੇ ਵਪਾਰ ਮੰਡਲ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਹੋਈ, ਜਿਸ 'ਚ ਵਪਾਰੀਆਂ ਨੇ ਇੱਕ ਪਾਸੇ ਦਾ ਰਸਤਾ ਖੋਲ੍ਹਣ ਦੀ ਮੰਗ ਕੀਤੀ। ਵਪਾਰੀਆਂ ਦਾ ਕਹਿਣਾ ਹੈ ਕਿ ਧਰਨੇ ਕਾਰਨ ਉਨ੍ਹਾਂ ਦੇ ਕਾਰੋਬਾਰ 'ਚ ਘਾਟਾ ਪੈ ਰਿਹਾ ਹੈ। ਵਪਾਰੀਆਂ ਨੇ ਕਿਹਾ ਬੇਸ਼ੱਕ ਮੁੱਖ ਬਾਜ਼ਾਰ 'ਚ ਦੁਕਾਨਾਂ ਖੁੱਲ੍ਹੀਆਂ ਹਨ ਪਰ ਰਸਤਾ ਬੰਦ ਹੋਣ ਕਾਰਨ ਗਾਹਕ ਨਹੀਂ ਆ ਰਹੇ ਅਤੇ ਸ਼ਹਿਰ 'ਚ ਬੱਸਾਂ ਦੀ ਆਵਾਜਾਈ ਵੀ ਠੱਪ ਹੈ, ਜਿਸ ਨਾਲ ਭਾਰੀ ਘਾਟਾ ਹੋ ਰਿਹਾ ਹੈ। ਵਪਾਰੀਆਂ ਨੇ ਕਿਹਾ ਕਿ ਧਰਨਾ ਜਾਰੀ ਰਹੇ ਪਰ ਇੱਕ ਪਾਸਿਓਂ ਰਸਤਾ ਖੋਲ੍ਹ ਦਿੱਤਾ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਅਤੇ ਕਾਰੋਬਾਰੀਆਂ ਨੂੰ ਰਾਹਤ ਮਿਲ ਸਕੇ। ਇਸ 'ਤੇ ਐਕਸ਼ਨ ਕਮੇਟੀ ਨੇ ਉਨ੍ਹਾਂ ਦੀਆਂ ਮੰਗਾਂ 'ਤੇ ਗੌਰ ਕਰਨ ਦਾ ਭਰੋਸਾ ਦਿੱਤਾ ਹੈ। ਹੁਣ ਐਕਸ਼ਨ ਕਮੇਟੀ ਵੱਲੋਂ 2.30 ਵਜੇ ਮੀਟਿੰਗ ਕਰ ਕੇ ਫੈਸਲਾ ਲਿਆ ਜਾਵੇਗਾ। ਦੱਸ ਦਈਏ ਕਿ 13 ਅਕਤੂਬਰ ਨੂੰ ਪਰਵਿੰਦਰ ਝੋਟਾ ਦਾ ਕਤਲ ਹੋਇਆ ਸੀ, ਜਿਸ ਤੋਂ ਬਾਅਦ ਪਰਿਵਾਰ ਇਨਸਾਫ ਲਈ ਸੰਘਰਸ਼ ਕਰ ਰਿਹਾ ਹੈ।
ਇਹ ਵੀ ਪੜ੍ਹੋ-ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਸੂਬੇ ਦੇ ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ, ਅੱਜ ਤੋਂ ਬਦਲੇ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਦਾਖ਼ਲੇ 'ਤੇ ਲੱਗੀ ਮੁਕੰਮਲ ਰੋਕ
NEXT STORY