ਮਾਨਸਾ (ਵੈੱਬ ਡੈਸਕ): ਨਸ਼ਿਆਂ ਖ਼ਿਲਾਫ਼ ਲੜਾਈ ਲੜਦਿਆਂ ਜਾਨ ਦੇਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਤੇ ਐਕਸ਼ਨ ਕਮੇਟੀ ਵੱਲੋਂ ਅੱਜ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਗਈ। ਇਸ ਵਿਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਵਿਸ਼ੇਸ਼ ਸਕੱਤਰ ਅਪਨੀਤ ਰਿਆਤ, ਫਰੀਦਕੋਟ ਦੇ ਡਿਵੀਜ਼ਨਲ ਕਮਿਸ਼ਨਰ ਕੰਵਲਪ੍ਰੀਤ ਬਰਾੜ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਮੌਜੂਦ ਰਹੇ।
ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਨੇ ਅਫ਼ਸਰਾਂ ਨੇ ਦੱਸਿਆ ਕਿ ਪਰਿਵਾਰ ਵੱਲੋਂ 19 ਤਾਰੀਖ਼ ਦੀ ਮੀਟਿੰਗ ਵਿਚ ਕੁੱਲ 14 ਮੰਗਾਂ ਰੱਖੀਆਂ ਗਈਆਂ ਸਨ। ਅੱਜ ਦੀ ਮੀਟਿੰਗ ਵਿਚ ਐਕਸ਼ਨ ਕਮੇਟੀ ਤੇ ਪਰਿਵਾਰ ਨੂੰ ਇਨ੍ਹਾਂ ਮੰਗਾਂ ਬਾਰੇ ਸਰਕਾਰ ਦੇ ਫ਼ੈਸਲੇ ਬਾਰੇ ਜਾਣੂੰ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੀ.ਬੀ.ਆਈ. ਜਾਂਚ ਸਮੇਤ ਮੁੱਖ ਮੰਗਾਂ 'ਤੇ ਐਕਸ਼ਨ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਕਿਹਾ ਹੈ ਕਿ ਉਹ ਇਸ ਬਾਰੇ ਕਮੇਟੀ ਨਾਲ ਮੀਟਿੰਗ ਕਰ ਕੇ ਦੁਬਾਰਾ ਉਨ੍ਹਾਂ ਨਾਲ ਮੀਟਿੰਗ ਕਰਨਗੇ।
ਦੂਜੇ ਪਾਸੇ ਇਸ ਮੀਟਿੰਗ ਮਗਰੋਂ ਪਰਿਵਾਰ ਤੇ ਐਕਸ਼ਨ ਕਮੇਟੀ ਨੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਆਖ਼ਿਆ ਕਿ ਇਸ ਮੀਟਿੰਗ ਬਾਰੇ ਪ੍ਰਸ਼ਾਸਨ ਵੱਲੋਂ ਹੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਪਰਵਿੰਦਰ ਝੋਟਾ ਮਾਮਲੇ 'ਚ ਵੱਡਾ ਐਕਸ਼ਨ! DSP ਤੇ ਡਰੱਗ ਇੰਸਪੈਕਟਰ ਸਸਪੈਂਡ
NEXT STORY