ਮਾਨਸਾ (ਵੈੱਬ ਡੈਸਕ, ਸੰਦੀਪ ਮਿੱਤਲ) : ਮਾਨਸਾ 'ਚ ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਪੰਜਾਬ ਸਰਕਾਰ ਨੂੰ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਕੀਤੀ ਗਈ ਕਾਰਵਾਈ ਨੂੰ ਸਪੱਸ਼ਟ ਕਰਨ ਵਾਲੀ ਸਥਿਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਵਲੋਂ ਮੁਲਜ਼ਮਾਂ ਨਾਲ ਸਬੰਧਿਤ ਕਿਸੇ ਵੀ ਘਰ ਨੂੰ ਢਾਹੇ ਜਾਣ ਦੇ ਵੇਰਵੇ ਵੀ ਮੰਗੇ ਗਏ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਆਪ' ਵਿਧਾਇਕਾ ਦੇ ਘਰ ਅਤੇ ਫਲੈਟਾਂ 'ਚ ED ਦੀ ਰੇਡ, CRPF ਦੀਆਂ ਟੀਮਾਂ ਵੀ ਪੁੱਜੀਆਂ
ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਮੁਲਜ਼ਮ ਨਾਲ ਸਬੰਧਿਤ ਕਿਸੇ ਵੀ ਘਰ ਨੂੰ ਢਾਹਿਆ ਗਿਆ ਹੈ ਤਾਂ ਉਸ ਦੇ ਵੇਰਵੇ, ਜਿਸ 'ਚ ਅਪਣਾਈ ਗਈ ਪ੍ਰਕਿਰਿਆ ਵੀ ਸ਼ਾਮਲ ਹੈ, ਦਰਸਾਏ ਜਾਣ। ਜ਼ਿਕਰਯੋਗ ਹੈ ਕਿ ਪਰਵਿੰਦਰ ਝੋਟਾ ਕਤਲਕਾਂਡ ਦੌਰਾਨ 14 ਅਤੇ 15 ਅਕਤੂਬਰ ਨੂੰ ਮਾਨਸਾ 'ਚ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਦੀ ਦੁਕਾਨ ਢਾਹੁਣ ਨੂੰ ਲੈ ਕੇ ਪੁਲਸ ਨੇ 1000 ਦੇ ਕਰੀਬ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ
ਇਨ੍ਹਾਂ 'ਤੇ ਜੇ. ਸੀ. ਬੀ. ਮਸ਼ੀਨ ਨਾਲ ਮੈਡੀਕਲ ਹਾਲ ਦੀ ਇਮਾਰਤ ਢਾਹੁਣ ਦੇ ਦੋਸ਼ ਹਨ। ਇਸ ਨੂੰ ਲੈ ਕੇ ਹੀ ਹਾਈਕੋਰਟ ਵਲੋਂ ਜਵਾਬ ਮੰਗਿਆ ਗਿਆ ਹੈ ਕਿ ਅਸ਼ਵਨੀ ਕੁਮਾਰ ਦੀ ਦੁਕਾਨ ਕਿਹੜੇ ਕਾਨੂੰਨ ਤਹਿਤ ਢਾਹੀ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 15 ਦਸੰਬਰ ਨੂੰ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਰਾਹੁਲ ਗਾਂਧੀ ਦੀ ਮੌਜੂਦਗੀ 'ਚ ਰਾਜਾ ਵੜਿੰਗ ਦਾ ਵੱਡਾ ਬਿਆਨ
NEXT STORY