ਮਾਨਸਾ: ਨਸ਼ਾ ਖ਼ਿਲਾਫ਼ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਈ ਅੱਗਜ਼ਨੀ, ਭੰਨਤੋੜ ਅਤੇ ਭੜਕਾਊ ਭਾਸ਼ਣ ਦੇਣ ਦੇ ਮਾਮਲੇ ਵਿਚ ਪੁਲਸ ਨੇ 2 ਪਰਚੇ ਦਰਜ ਕੀਤੇ ਹਨ। ਡੀ.ਆਈ.ਜੀ. ਹਰਜੀਤ ਸਿੰਘ ਅਨੁਸਾਰ ਹਿੰਸਾ ਅਤੇ ਭੰਨਤੋੜ ਕਰਨ ਵਾਲੇ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਜਲਦ ਗ੍ਰਿਫ਼ਤਾਰੀ ਕੀਤੀ ਜਾਵੇਗੀ। ਦੂਜੇ ਇਲਾਕਿਆਂ ਤੋਂ ਆ ਕੇ ਮਾਹੌਲ ਖ਼ਰਾਬ ਕਰਨ ਵਾਲੇ ਅਨਸਰਾਂ 'ਤੇ ਵੀ ਪੁਲਸ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਇੱਥੇ ਦੱਸ ਦਈਏ ਕਿ ਮਾਨਸਾ ਵਿਚ ਪਰਵਿੰਦਰ ਸਿੰਘ ਝੋਟੇ ਦਾ ਇਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵੱਲੋਂ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਮਗਰੋਂ ਲੋਕ ਸੜਕਾਂ 'ਤੇ ਉਤਰ ਆਏ ਤੇ 15 ਅਕਤੂਬਰ ਨੂੰ 'ਪੰਜਾਬ ਬੰਦ' ਰੱਖਿਆ ਗਿਆ। ਪਰਿਵਾਰ ਵੱਲੋਂ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ, ਡਰੱਗ ਇੰਸਪੈਕਟਰ ਤੇ ਸਬੰਧਤ ਪੁਲਸ ਅਫ਼ਸਰਾਂ ਖ਼ਿਲਾਫ਼ ਕਾਰਵਾਈ ਸਣੇ ਹੋਰ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਮੰਗਾਂ ਪੂਰੀਆਂ ਹੋਣ ਤਕ ਉਹ ਪਰਵਿੰਦਰ ਸਿੰਘ ਝੋਟੇ ਦਾ ਸਸਕਾਰ ਨਹੀਂ ਕਰਨਗੇ।
ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
NEXT STORY