ਚੰਡੀਗੜ੍ਹ (ਵੈੱਬ ਡੈਸਕ): ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਦਿਆਂ ਮਾਰੇ ਗਏ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਤੇ ਇਨਸਾਫ਼ ਕਮੇਟੀ ਦੀ ਅੱਜ ਪ੍ਰਸ਼ਾਸਨ ਦੇ ਨਾਲ ਮੀਟਿੰਗ ਹੋਈ। ਇਸ ਮੀਟਿੰਗ ਮਗਰੋਂ ਪਰਿਵਾਰ ਤੇ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਕਾਫ਼ੀ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ, ਪਰ ਮੀਟਿੰਗ ਕਰਨ ਆਏ ਅਫ਼ਸਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਤੇ ਡੀ. ਜੀ. ਪੀ. ਦਾ ਅਸਤੀਫ਼ਾ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਹੈ। ਇਸ 'ਤੇ ਕਮੇਟੀ ਨੇ ਕਿਹਾ ਕਿ ਅਗਲੀ ਵਾਰ ਉਨ੍ਹਾਂ ਨਾਲ ਮੀਟਿੰਗ ਕਰਨ ਲਈ ਮੰਤਰੀ ਮੰਡਲ ਆਵੇ, ਜਿਹੜਾ CM ਤੇ DGP ਦੇ ਅਸਤੀਫ਼ੇ ਬਾਰੇ ਗੱਲ ਕਰ ਸਕੇ।
ਇਸ ਤੋਂ ਇਲਾਵਾ ਟਰੌਮਾ ਸੈਂਟਰ ਬਾਰੇ ਪ੍ਰਸ਼ਾਸਨ ਨੇ ਆਖ਼ਿਆ ਹੈ ਕਿ ਭਵਿੱਖ ਵਿਚ ਜਦੋਂ ਟਰੌਮਾ ਸੈਂਟਰ ਬਣੇਗਾ ਤਾਂ ਉਸ ਦਾ ਨਾਂ ਪਰਵਿੰਦਰ ਸਿੰਘ ਦੇ ਨਾਂ 'ਤੇ ਰੱਖ ਦਿੱਤਾ ਜਾਵੇਗਾ। ਅੱਜ ਕਮੇਟੀ ਨੇ ਅਗਲੇ ਪ੍ਰੋਗਰਾਮ ਦਾ ਐਲਾਨ ਕਰਦਿਆਂ ਆਖ਼ਿਆ ਕਿ 25 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 7 ਵਜੇ ਤਕ ਸਰਕਾਰ ਦੇ ਵਿਰੋਧ 'ਚ ਪੰਜਾਬ ਦੇ ਸਾਰੇ ਪਿੰਡਾਂ-ਸ਼ਹਿਰਾਂ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਰੋਸ ਵਜੋਂ ਝਾੜੂ ਫੂਕੇ ਜਾਣਗੇ।
ਦਿੱਲੀ ਏਅਰਪੋਰਟ 'ਤੇ ਰੋਕੇ ਜਾਣ ਦੀ ਘਟਨਾ ਤੋਂ ਬਾਅਦ CM ਮਾਨ ਦਾ ਵੱਡਾ ਬਿਆਨ
NEXT STORY