ਮਾਨਸਾ : ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ 6ਵੇਂ ਦਿਨ ਵੀ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ। ਆਪਣੇ ਪਤੀ ਦੇ ਕਤਲ ਹੱਤਿਆ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਦੇਖਣ ਲਈ ਐਤਵਾਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਸਿਵਲ ਹਸਪਤਾਲ ਪਹੁੰਚੀ, ਉਨ੍ਹਾਂ ਨੇ ਉੱਥੇ ਜਾ ਕੇ ਹੰਝੂ ਵਹਾਉਣ ਦੀ ਬਜਾਏ ਜੈਕਾਰੇ ਬੁਲਾਏ ਅਤੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਉਨ੍ਹਾਂ ਦਾ ਸੰਘਰਸ਼ ਮਰਦੇ ਦਮ ਤਕ ਜਾਰੀ ਰਹੇਗਾ। ਉਹ ਨਾ ਡੋਲਣਗੇ ਅਤੇ ਨਾ ਕਿਸੇ ਲਾਲਚ, ਲੋਭ ’ਚ ਆਉਣਗੇ।
ਇਹ ਵੀ ਪੜ੍ਹੋ : ਅਮਿਤ ਸ਼ਾਹ ਦੇ ਮਾਨਸਾ ਦੌਰੇ ਨੂੰ ਲੈ ਕੇ ਵਿਵਾਦ, ਪਰਵਿੰਦਰ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
ਉਧਰ ਝੋਟਾ ਦੀ ਮਾਂ ਅਮਰਜੀਤ ਕੌਰ ਨੇ ਸਿਵਲ ਹਸਪਤਾਲ ’ਚ ਜਾ ਕੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਕਿਹਾ ਕਿ ਪਰਵਿੰਦਰ ਝੋਟਾ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਦੀਆਂ ਅਨੇਕਾਂ ਵੀਡੀਓ ਬਣਾ ਕੇ ਵਾਇਰਲ ਕੀਤੀਆਂ ਪਰ ਸਰਕਾਰ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਇਕ ਸਾਜਿਸ਼ ਅਤੇ ਯੋਜਨਾ ਅਧੀਨ ਮਰਵਾਇਆ ਗਿਆ ਹੈ। ਇਸ ਲਈ ਸਿੱਧੇ ਤੌਰ ’ਤੇ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸੱਤਾ ਬਦਲਦਿਆਂ ਦੇਰ ਨਹੀਂ ਲੱਗਦੀ।
ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ, ਪੁਲਸ ਤੇ ਸਿਆਸੀ ਲੋਕਾਂ ਦਾ ਗਠਜੋੜ: ਸਚਿਨ ਪਾਇਲਟ
NEXT STORY