ਮਾਨਸਾ : ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਪਰਵਿੰਦਰ ਝੋਟਾ ਦੇ ਸਸਕਾਰ ਭਲਕੇ 7 ਨਵੰਬਰ ਨੂੰ ਉਨ੍ਹਾਂ ਹੋਣ ਦੀ ਸੰਭਾਵਨਾ ਹੈ। ਪਰਵਿੰਦਰ ਦਾ ਸਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿਚ ਹੀ ਕੀਤਾ ਜਾਵੇਗਾ। ਇਹ ਜਾਣਕਾਰੀ ਐਕਸ਼ਨ ਕਮੇਟੀ ਦੇ ਸੂਤਰਾਂ ਤੋਂ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੀਜੀਆਈ ਵਿਚ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਦੀ ਪ੍ਰਕਿਰਿਆ ਤੋਂ ਬਾਅਦ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਪਰਿਵਾਰ ਦੀ ਇੱਛਾ ਅਨੁਸਾਰ ਅੰਤਿਮ ਸਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ ਬੇਰਹਿਮੀ ਨਾਲ ਕਤਲ
ਫਿਲਹਾਲ ਅੰਤਿਮ ਸਸਕਾਰ ਦੀਆਂ ਤਿਆਰੀਆਂ ਸਬੰਧੀ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਅੰਤਿਮ ਸਸਕਾਰ ਦੇ ਸਮੇਂ ਬਾਰੇ ਅਧਿਕਾਰਤ ਜਾਣਕਾਰੀ ਪੋਸਟਮਾਰਟਮ ਤੋਂ ਬਾਅਦ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਦੇ ਪਿਤਾ ਨੇ ਛੱਡਿਆ ਅੰਨ੍ਹ-ਪਾਣੀ, ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫ਼ਿਰੌਤੀ ਦੀ ਧਮਕੀ ਮਗਰੋਂ ਕਾਰੋਬਾਰੀ ਦੇ ਘਰ 'ਤੇ ਫ਼ਾਇਰਿੰਗ! 18 ਦਿਨਾਂ ਵਿਚ ਦੂਜੀ ਵਾਰ ਹੋਇਆ ਹਮਲਾ
NEXT STORY