ਮਾਨਸਾ (ਸੰਦੀਪ ਮਿੱਤਲ) - ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਕਰ ਰਹੀ ਸੀ. ਬੀ. ਆਈ. ਦੀ ਟੀਮ ਵਲੋਂ ਲਗਾਤਾਰ 2 ਦਿਨ ਮਾਨਸਾ ਮੈਡੀਕਲ ਸਟੋਰ ਦੇ ਮਾਲਕ ਦੇ ਪਿੰਡ ਅੱਕਾਂਵਾਲੀ ਸਥਿਤ ਸ਼ੈੱਲਰ ’ਚ ਛਾਪੇਮਾਰੀ ਕੀਤੀ ਗਈ। ਇਸ ਮਾਮਲੇ ਦੇ ਸਬੰਧ ਵਿਚ ਜਾਂਚ ਏਜੰਸੀ ਦੀਆਂ 3 ਟੀਮਾਂ ਵੱਖ-ਵੱਖ ਥਾਵਾਂ ’ਤੇ ਜਾ ਕੇ ਸਬੂਤ ਇਕੱਠੇ ਕਰਨ ਅਤੇ ਮਾਮਲੇ ਦੀਆਂ ਕੜੀਆਂ ਜੋੜਨ ’ਚ ਜੁਟੀਆਂ ਹੋਈਆਂ ਹਨ। ਸੀ. ਬੀ. ਆਈ. ਦੀਆਂ ਟੀਮਾਂ ਮਾਨਸਾ ਦੇ ਵੱਖ-ਵੱਖ ਮੈਡੀਕਲ ਸਟੋਰਾਂ, ਦੁਕਾਨਦਾਰਾਂ ਅਤੇ ਹੋਰ ਗਵਾਹਾਂ ਤੋਂ ਪੁੱਛਗਿੱਛ ਕਰ ਰਹੀਆਂ ਹਨ।
ਇਹ ਵੀ ਪੜ੍ਹੋ : Karva Chauth 2026: ਕਰਵਾਚੌਥ ਦਾ ਵਰਤ ਰੱਖਣ ਤੋਂ ਪਹਿਲਾਂ ਔਰਤਾਂ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਖ਼ਿਆਲ
ਇਸ ਦੇ ਨਾਲ ਹੀ ਪਰਵਿੰਦਰ ਸਿੰਘ ਝੋਟਾ ਵੱਲੋਂ ਮੈਡੀਕਲ ਸਟੋਰਾਂ ’ਤੇ ਕਥਿਤ ਤੌਰ ’ਤੇ ਸ਼ਰੇਆਮ ਨਸ਼ੇ ਵੇਚੇ ਜਾਣ ਸਬੰਧੀ ਵਾਇਰਲ ਕੀਤੀਆਂ ਵੀਡੀਓਜ਼ ਵੀ ਇਕੱਠੀਆਂ ਕੀਤੀਆਂ ਗਈਆਂ ਹਨ। ਜਾਂਚ ਟੀਮ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਹਥਿਆਰ ਨਾਲ ਸਬੰਧਤ ਪਹਿਲੂਆਂ ਦੀ ਵੀ ਪੜਤਾਲ ਕਰ ਰਹੀ ਹੈ। ਮੁਲਜ਼ਮ ਦੇ ਢਾਹੇ ਗਏ ਮੈਡੀਕਲ ਸਟੋਰ ਦੇ ਮਲਬੇ ’ਚੋਂ ਕੁਝ ਸਬੂਤ ਅਤੇ ਤੱਥ ਇਕੱਠੇ ਕੀਤੇ ਜਾਣ ਦੀ ਵੀ ਜਾਣਕਾਰੀ ਮਿਲੀ ਹੈ।
ਇਹ ਵੀ ਪੜ੍ਹੋ : ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ ਤੇ ਆਂਡੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਡੇਰਾਬੱਸੀ ਤੋਂ 16 ਸਾਲਾ ਨੌਜਵਾਨ ਭੇਦਭਰੇ ਹਾਲਾਤ 'ਚ ਲਾਪਤਾ, ਪੁਲਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ
NEXT STORY