ਮਾਨਸਾ : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਸੀ.ਬੀ.ਆਈ. ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀ. ਬੀ. ਆਈ. ਦੀ ਟੀਮ ਬੀਤੀ ਰਾਤ 12 ਵਜੇ ਦੇ ਕਰੀਬ ਮਾਨਸਾ ਪਹੁੰਚ ਗਈ ਸੀ ਅਤੇ ਦਿਨ ਚੜ੍ਹਦਿਆਂ ਹੀ ਸੀ. ਬੀ. ਆਈ. ਨੇ ਜਾਂਚ ਸ਼ੁਰੂ ਕਰਦਿਆਂ ਪੰਜਾਬ ਪੁਲਸ ਤੋਂ ਮਾਮਲੇ ਸੰਬੰਧੀ ਪੂਰੀ ਫਾਈਲ ਹਾਸਲ ਕਰ ਲਈ। ਸੀ. ਬੀ. ਆਈ. ਦੇ ਇਕ ਅਧਿਕਾਰੀ ਨੇ ਇਹ ਵੀ ਦੱਸਿਆ ਹੈ ਕਿ ਇਸ ਮਾਮਲੇ ਵਿਚ ਐੱਫ. ਆਈ. ਆਰ. ਵੀ ਦਰਜ ਕਰ ਲਈ ਹੈ। ਫਿਲਹਾਲ ਮੁੱਢਲੀ ਜਾਣਕਾਰੀ ਮੁਤਾਬਕ ਇਹ ਐੱਫ. ਆਈ. ਆਰ. ਚੰਡੀਗੜ੍ਹ ਥਾਣੇ ਵਿਚ ਦਰਜ ਕੀਤੀ ਗਈ ਹੈ। ਸੀ. ਬੀ. ਆਈ. ਅਧਿਕਾਰੀ ਨੇ ਵਧੇਰੇ ਜਾਣਕਾਰੀ ਤਾਂ ਨਹੀਂ ਦਿੱਤੀ ਪਰ ਇਹ ਜ਼ਰੂਰ ਦੱਸਿਆ ਹੈ ਕਿ ਇਹ ਮਾਮਲਾ ਚੰਡੀਗੜ੍ਹ 'ਚ ਦਰਜ ਕੀਤਾ ਗਿਆ ਹੈ, ਜਿਸ ਦੀ ਹੁਣ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ
ਬੀਤੀ ਰਾਤ ਮਾਨਸਾ ਪਹੁੰਚ ਗਈ ਸੀ CBI
ਦੱਸਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੰਗਲਵਾਰ ਨੂੰ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਕੇਂਦਰੀ ਜਾਂਚ ਬਿਊਰੋ ਦੀ ਪੰਜ ਮੈਂਬਰੀ ਟੀਮ ਇੱਥੇ ਪਹੁੰਚ ਗਈ ਅਤੇ ਕਤਲ ਕੇਸ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਮਾਮਲੇ ਦੀ ਜਾਂਚ ਲਈ CBI ਦੀ ਟੀਮ ਬੀਤੀ ਅੱਧੀ ਰਾਤ ਕਰੀਬ 12 ਵਜੇ ਮਾਨਸਾ ਪਹੁੰਚੀ। ਪਰਮਿੰਦਰ ਸਿੰਘ ਝੋਟਾ ਦਾ ਪਰਿਵਾਰ ਲਗਾਤਾਰ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ CBI ਜਾਂਚ ਕਰਵਾਉਣ ਦੀ ਮੰਗ ਕਰ ਰਿਹਾ ਸੀ। ਪਰਿਵਾਰ ਦੀ ਮੰਗ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਮਾਮਲੇ ਦੀ CBI ਜਾਂਚ ਦੀ ਸਿਫ਼ਾਰਸ਼ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ।ਇਸੇ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਲਈ ਮਾਨਸਾ ਪਹੁੰਚੇ ਸਨ। ਪਰਿਵਾਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ ਲੋਕਾਂ ਨੇ ਵੇਖਿਆ ‘ਰਾਵਣ ਦਹਿਨ’
NEXT STORY