ਮਾਨਸਾ : ਬੀਤੇ ਦਿਨੀਂ ਮਾਨਸਾ ਵਿਖੇ ਪੰਜਾਬ ਅੰਦਰ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲ ਪਰਵਿੰਦਰ ਸਿੰਘ ਦੇ ਕਤਲ ਦੀ ਘਟਨਾ ਉਪਰੰਤ ਅੱਜ ਪੀੜਤ ਪਰਿਵਾਰ ਨਾਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮਾਨਸਾ ਪਹੁੰਚ ਕੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਪ੍ਰਗਟਾਇਆ। ਇਸ ਦੌਰਾਨ ਪਰਵਿੰਦਰ ਸਿੰਘ ਦੀ ਆਤਮਿਤ ਸ਼ਾਂਤੀ ਲਈ ਜਥੇਦਾਰ ਵੱਲੋਂ ਨਮਿਤ ਅਰਦਾਸ ਕੀਤੀ ਗਈ, ਜਿਸ ਵਿਚ ਉਨ੍ਹਾਂ ਦੇ ਪਰਿਵਾਰ ਤੇ ਹਾਜ਼ਰ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਜਥੇਦਾਰ ਗੜਗੱਜ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਦਾ ਦਰਜਾ ਦੇ ਕੇ ਸਨਮਾਨ ਦਿੱਤਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਕੌਮ ਦਾ ਸ਼ਹੀਦ ਹੈ ਜਿਸ ਕੋਲ ਜੀਣ ਦਾ ਰਸਤਾ ਸੀ ਪਰ ਉਸ ਨੇ ਫਿਰ ਵੀ ਲੋਕਾਂ ਅਤੇ ਨੌਜਵਾਨਾਂ ਲਈ ਸੰਘਰਸ਼ ਕਰਦਿਆਂ ਸ਼ਹਾਦਤ ਦਾ ਰਾਹ ਚੁਣਿਆ।
ਇਹ ਵੀ ਪੜ੍ਹੋ : ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬਠਿੰਡਾ ਤੋਂ ਅਕਾਲੀ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਤੇ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ ਵਿਅਕਤੀ ਦਾ ਕਤਲ
NEXT STORY