ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਅੱਜ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਨਾਲ ਮੁੜ ਮੀਟਿੰਗ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਪਰਵਿੰਦਰ ਦੀ ਪਤਨੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਮੀਟਿੰਗ ਉਪਰੰਤ ਉਨ੍ਹਾਂ ਨੇ ਇਨਸਾਫ ਕਮੇਟੀ ਨਾਲ ਗੱਲਬਾਤ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਨਾ ਕਰਵਾਉਣ ਦਾ ਫ਼ੈਸਲਾ ਲਿਆ ਹੈ। ਮਨਪ੍ਰੀਤ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਕਮੇਟੀ ਤੋਂ ਸਾਫ ਤੌਰ 'ਤੇ ਪੁੱਛਿਆ ਕਿ ਪਹਿਲਾਂ ਉਨ੍ਹਾਂ ਨੂੰ ਇਹ ਸਪੱਸ਼ਟ ਕੀਤਾ ਜਾਵੇ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਕੀ ਵਿਚਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ
ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਸੀਂ ਜਿਉਂ ਦੇ ਤਿਉਂ ਖੜ੍ਹੇ ਹਾਂ। ਮੰਗਾਂ ਪੂਰੀਆਂ ਹੋਣ ਤਕ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟ ਨਹੀਂ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ੇ ਦਾ ਸੇਵਨ ਕਰਨ ਵਾਲਾ ਆਇਆ ਪੁਲਸ ਅੜਿੱਕੇ
NEXT STORY