ਜਲੰਧਰ (ਪੁਨੀਤ)– ਯਾਤਰੀਆਂ ਨੂੰ ਸਹੂਲਤਾਂ ਦੇਣ ਅਤੇ ਬੱਸਾਂ ਦੀ ਬਿਹਤਰ ਆਵਾਜਾਈ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਵੱਲੋਂ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਵਿਚ ਰੂਟਾਂ ’ਤੇ ਦੌੜ ਰਹੀਆਂ ਬੱਸਾਂ ਦੀ ਮਾਨੀਟਰਿੰਗ ਕਰਨ ਅਤੇ ਆਵਾਜਾਈ ਸਿਸਟਮ ਨੂੰ ਸੁਧਾਰਨ ’ਤੇ ਜ਼ੋਰ ਦਿੱਤਾ ਗਿਆ। ਇਸ ਲਈ ਜੀ. ਐੱਮ. ਰੈਂਕ ਦੇ ਅਧਿਕਾਰੀਆਂ ਨੂੰ ਟਰੈਕਿੰਗ ਸਿਸਟਮ ’ਤੇ ਰੁਟੀਨ ਵਿਚ ਨਜ਼ਰ ਰੱਖਣੀ ਹੋਵੇਗੀ ਅਤੇ ਇਸ ਸਬੰਧੀ ਰਿਪੋਰਟ ਬਣਾ ਕੇ ਹੈੱਡ ਆਫ਼ਿਸ ਭੇਜਣੀ ਹੋਵੇਗੀ।
ਟਰਾਂਸਪੋਰਟ ਮਹਿਕਮੇ ਦੇ ਸਕੱਤਰ ਆਈ. ਏ. ਐੱਸ. ਕੇ. ਸ਼ਿਵਾ ਪ੍ਰਸਾਦ ਅਤੇ ਰੋਡਵੇਜ਼ ਦੀ ਡਾਇਰੈਕਟਰ ਆਈ. ਏ. ਐੱਸ. ਅਮਨਦੀਪ ਕੌਰ ਦੀ ਅਗਵਾਈ ਵਿਚ ਹੈੱਡ ਆਫ਼ਿਸ ਵਿਚ ਹੋਈ ਮੀਟਿੰਗ ਵਿਚ ਯਾਤਰੀਆਂ ਦੀ ਸਹੂਲਤ ’ਤੇ ਧਿਆਨ ਕੇਂਦਰਿਤ ਕਰਨ ਨੂੰ ਕਿਹਾ ਗਿਆ ਹੈ। ਇਸ ਸਬੰਧ ਵਿਚ ਮੁੱਖ ਰੂਪ ਨਾਲ ਟਰੈਕਿੰਗ ਸਿਸਟਮ ’ਤੇ ਜੀ. ਐੱਮਜ਼ ਨੂੰ ਤਿੱਖੀ ਨਜ਼ਰ ਰੱਖਣ ਨੂੰ ਕਿਹਾ ਗਿਆ ਹੈ, ਜਿਸ ਨਾਲ ਯਾਤਰੀਆਂ ਦੀਆਂ ਪ੍ਰੇਸ਼ਾਨੀਆਂ ਦੂਰ ਹੋਣ।
ਇਹ ਵੀ ਪੜ੍ਹੋ: ਆਖਿਰ ਖ਼ੁਦ ’ਤੇ ਆਈ ਤਾਂ ਸੁਨੀਲ ਜਾਖੜ ਦਾ ਕਾਂਗਰਸ ਦੇ ‘ਹਿੰਦੂ ਵਿਰੋਧੀ’ ਹੋਣ ਦਾ ਦਰਦ ਛਲਕਿਆ
ਉਥੇ ਹੀ, ਜਲੰਧਰ ਦੇ ਬੱਸ ਅੱਡੇ ਵਿਚ ਅੱਜ ਵੀ ਆਵਾਜਾਈ ਬਾਰੇ ਗੱਲ ਕੀਤੀ ਜਾਵੇ ਤਾਂ ਭਿਆਨਕ ਗਰਮੀ ਵਿਚ ਯਾਤਰੀ ਆਪਣੇ ਰੂਟ ਦੀਆਂ ਬੱਸਾਂ ਦੀ ਰਾਹ ਤੱਕਦੇ ਰਹੇ ਅਤੇ ਲੰਮੇ ਸਮੇਂ ਤੱਕ ਇੰਤਜ਼ਾਰ ਕਰਨ ਨਾਲ ਉਨ੍ਹਾਂ ਦੇ ਪਸੀਨੇ ਛੁੱਟਦੇ ਰਹੇ। ਬੱਸਾਂ ਵਿਚ ਯਾਤਰੀਆਂ ਨੂੰ ਸੀਟਾਂ ਨਹੀਂ ਮਿਲ ਪਾ ਰਹੀਆਂ ਅਤੇ ਖੜ੍ਹੇ ਹੋ ਕੇ ਸਫਰ ਕਰਨਾ ਹਾਲੋ-ਬੇਹਾਲ ਕਰ ਦਿੰਦਾ ਹੈ। ਸ਼ਾਮ ਸਮੇਂ ਅੰਮ੍ਰਿਤਸਰ ਅਤੇ ਬਟਾਲਾ ਰੂਟ ’ਤੇ ਜਾਣ ਵਾਲੇ ਯਾਤਰੀਆਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਉਠਾਉਣੀ ਪਈ। ਸਰਕਾਰੀ ਬੱਸਾਂ ਦੀ ਘਾਟ ਕਾਰਨ ਯਾਤਰੀ ਪ੍ਰਾਈਵੇਟ ਬੱਸਾਂ ਵਿਚ ਸਫ਼ਰ ਕਰਨ ’ਤੇ ਮਜਬੂਰ ਹੋਏ। ਉਥੇ ਹੀ, ਕੁਝ ਲੋਕਾਂ ਨੇ ਸੀ. ਐੱਮ. ਨੂੰ ਵੀ ਬੱਸਾਂ ਦੀ ਘਾਟ ਦੀ ਸ਼ਿਕਾਇਤ ਭੇਜ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ 1 ਮਹੀਨੇ ਤੋਂ ਜਲੰਧਰ ਡਿਵੀਜ਼ਨ ਦਾ ਕਮਿਸ਼ਨਰ ਲੱਭਣ ’ਚ ਰਹੀ ਨਾਕਾਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਾਨ ਸਰਕਾਰ ਸੂਬੇ ’ਚ ਅਮਨ-ਕਾਨੂੰਨ ਕਾਇਮ ਰੱਖਣ ’ਚ ਨਾਕਾਮ ਸਿੱਧ ਹੋਈ : ਸੁਖਬੀਰ ਬਾਦਲ
NEXT STORY