ਰੂਪਨਗਰ (ਵਿਜੇ ਸ਼ਰਮਾ)- ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਚੱਲ ਰਹੇ ਅਥਲੈਟਿਕਸ ਮੁਕਾਬਲਿਆਂ ਵਿੱਚ 70 ਸਾਲ ਤੋਂ ਉੱਪਰ ਉਮਰ ਵਰਗ ਦੇ ਖਿਡਾਰੀਆਂ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ। ਇਸੇ ਦੌਰਾਨ ਦਸ਼ਮੇਸ਼ ਨਗਰ ਰੂਪਨਗਰ ਦੇ 72 ਸਾਲਾ ਮੋਹਨ ਸਿੰਘ ਚਾਹਲ ਨੇ ਅਥਲੈਟਿਕਸ ਦੀਆਂ ਦੌੜਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਦੋ ਮਹੱਤਵਪੂਰਨ ਪੁਜ਼ੀਸ਼ਨਾਂ ਹਾਸਲ ਕੀਤੀਆਂ।
ਮੋਹਨ ਸਿੰਘ ਚਾਹਲ ਨੇ 400 ਮੀਟਰ ਦੌੜ 2 ਮਿੰਟ 04 ਸੈਕਿੰਡ 'ਚ ਪੂਰੀ ਕਰਕੇ ਦੂਜਾ ਸਥਾਨ ਹਾਸਲ ਕੀਤਾ, ਜਦਕਿ 800 ਮੀਟਰ ਦੌੜ 5 ਮਿੰਟ 'ਚ ਪੂਰੀ ਕਰਕੇ ਪਹਿਲਾ ਸਥਾਨ ਆਪਣੇ ਨਾਮ ਕੀਤਾ। ਉਨ੍ਹਾਂ ਦੀ ਇਹ ਪ੍ਰਾਪਤੀ ਖੇਡਾਂ ਪ੍ਰਤੀ ਉਨ੍ਹਾਂ ਦੀ ਲਗਨ, ਨਿਰੰਤਰ ਸਰੀਰਕ ਸਰਗਰਮੀ ਅਤੇ ਤੰਦਰੁਸਤ ਜੀਵਨ-ਸ਼ੈਲੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੀਡੀਆ ਨਾਲ ਗੱਲਬਾਤ ਕਰਦੇ ਮੋਹਨ ਸਿੰਘ ਚਾਹਲ ਨੇ ਦੱਸਿਆ ਕਿ ਉਹ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐੱਫ਼. ਸੀ. ਆਈ.) 'ਚ ਅਕਾਊਂਟ ਮੈਨੇਜਰ ਵਜੋਂ ਸੇਵਾਵਾਂ ਨਿਭਾਉਣ ਉਪਰੰਤ ਸਾਲ 2015 'ਚ ਸੇਵਾਮੁਕਤ ਹੋਏ ਸਨ। ਸੇਵਾਮੁਕਤ ਹੋਣ ਮਗਰੋਂ ਵੀ ਉਨ੍ਹਾਂ ਨੇ ਆਪਣੇ ਜੀਵਨ 'ਚ ਸਰੀਰਕ ਸਰਗਰਮੀ ਅਤੇ ਸਿਹਤ ਨੂੰ ਅਹਿਮ ਸਥਾਨ ਦਿੱਤਾ ਹੋਇਆ ਹੈ।
ਇਹ ਵੀ ਪੜ੍ਹੋ: ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ ਮੁੱਦਾ
ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਮੁਕਾਬਲੇ ਸ਼ਰੀਰਕ ਸਿਹਤਮੰਦੀ ਤੇ ਸਮਰੱਥਾ ਦਾ ਜੌਹਰ ਦਿਖਾਉਣ ਦਾ ਸਫਲ ਮੰਚ ਹੈ ਜਿਸ ਵਿੱਚ ਵਡੇਰੀ ਉਮਰ ਦੇ ਵਰਗ ਦੇ ਨਾਗਰਿਕਾਂ ਨੂੰ ਸ਼ਾਮਲ ਕਰਨਾ ਸੂਬਾ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤੀ ਲਈ ਕਿਸੇ ਖ਼ਾਸ ਉਮਰ ਦੀ ਉਡੀਕ ਕਰਨ ਦੀ ਲੋੜ ਨਹੀਂ, ਸਗੋਂ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਸਰੀਰਕ ਸਰਗਰਮੀ ਨੂੰ ਅਪਣਾਉਣਾ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਹਰ ਰੋਜ਼ ਸੈਰ ਕਰਨ, ਖੇਡਾਂ ਨਾਲ ਜੁੜਨ, ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਫਾਸਟ ਫੂਡ ਦੀ ਬਜਾਏ ਘਰ ਦੇ ਬਣੇ ਪੌਸ਼ਟਿਕ ਭੋਜਨ ਨੂੰ ਤਰਜੀਹ ਦੇਣ।ਮੋਹਨ ਸਿੰਘ ਚਾਹਲ ਨੇ ਕਿਹਾ ਕਿ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਲੋਕਾਂ ਨੂੰ ਆਪਣੀ ਸਿਹਤ ਲਈ ਨਿਯਮਤ ਸਮਾਂ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰੀਰਕ ਤੌਰ ’ਤੇ ਸਰਗਰਮ ਰਹਿਣ ਨਾਲ ਵਿਅਕਤੀ ਆਪਣੇ ਆਪ ਨੂੰ ਤੰਦਰੁਸਤ ਅਤੇ ਊਰਜਾਵਾਨ ਰੱਖ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
ਉਨ੍ਹਾਂ ਨੇ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨ ਵਾਲੀਆਂ 'ਖੇਡਾਂ ਵਤਨ ਪੰਜਾਬ ਦੀਆਂ'ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਮੋਹਨ ਸਿੰਘ ਚਾਹਲ ਦੀ ਇਹ ਪ੍ਰਾਪਤੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਸਰਗਰਮ ਅਤੇ ਸਿਹਤਮੰਦ ਜੀਵਨ-ਸ਼ੈਲੀ ਨੂੰ ਅਪਣਾ ਕੇ ਉਮਰ ਦੇ ਹਰ ਪੜਾਅ ’ਤੇ ਆਪਣੀ ਸਮਰੱਥਾ ਨੂੰ ਸਾਬਤ ਕੀਤਾ ਜਾ ਸਕਦਾ ਹੈ। 72 ਸਾਲ ਦੀ ਉਮਰ ਵਿੱਚ ਦੋ ਦੌੜਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਉਨ੍ਹਾਂ ਨੇ ਨਾ ਸਿਰਫ਼ ਖੇਡ ਮੈਦਾਨ ਵਿੱਚ ਆਪਣੀ ਪਛਾਣ ਬਣਾਈ, ਸਗੋਂ ਨੌਜਵਾਨ ਪੀੜ੍ਹੀ ਨੂੰ ਵੀ ਸਿਹਤਮੰਦ ਜੀਵਨ ਜਿਊਣ ਅਤੇ ਖੇਡਾਂ ਨਾਲ ਜੁੜਨ ਲਈ ਇੱਕ ਮਜ਼ਬੂਤ ਪ੍ਰੇਰਣਾ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
NEXT STORY