ਜਲੰਧਰ : ਜਲੰਧਰ ਦਾ ਪਾਸਪੋਰਟ ਦਫਤਰ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਿਆ ਹੈ। ਸੂਤਰਾਂ ਮੁਤਾਬਕ ਜਲੰਧਰ ਪਾਸਪੋਰਟ ਦਫਤਰ ਵਿਚ ਗੜਬੜੀ ਦੇ ਚੱਲਦੇ ਸੀ. ਬੀ. ਆਈ. ਦੀਆਂ ਟੀਮਾਂ ਨੇ ਸਰਚ ਅਭਿਆਨ ਚਲਾਇਆ ਹੈ। ਸੀ. ਬੀ. ਆਈ. ਦੀ ਟੀਮ ਸਵੇਰੇ ਚੰਡੀਗੜ੍ਹ ਤੋਂ ਜਲੰਧਰ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਸੀ. ਬੀ. ਆਈ. ਦੇ ਤਿੰਨ ਅਫਸਰ ਅੰਦਰ ਸਰਚ ਕਰ ਰਹੇ ਹਨ। ਹਾਲਾਂਕਿ ਇਸ ਨੂੰ ਲੈ ਕੇ ਅਜੇ ਤਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਹੈ। ਮਾਮਲਾ ਪਾਸਪੋਰਟ ਇਨਕੁਆਰੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਭਾਰਤ ਬੰਦ ਦੌਰਾਨ ਕਿਸਾਨਾਂ ਨੇ ਦਿੱਤੀਆਂ ਇਹ ਛੋਟਾਂ, ਲੋਕਾਂ ਨੂੰ ਕੀਤੀ ਗਈ ਅਪੀਲ
ਸੂਤਰਾਂ ਦਾ ਦੱਸਣਾ ਹੈ ਕਿ ਪਿਛਲੇ ਦਿਨੀਂ ਜਲੰਧਰ ਵਿਚ ਪਾਸਪੋਰਟ ਬਨਾਉਣ ਨੂੰ ਲੈ ਕੇ ਗਾਈਡਲਾਈਨਜ਼ ਦਾ ਉਲੰਘਣ ਕੀਤਾ ਗਿਆ ਸੀ। ਜਿਸ ਦੀ ਸ਼ਿਕਾਇਤ ਸੀ. ਬੀ. ਆਈ. ਨੂੰ ਕੀਤੀ ਗਈ, ਇਸੇ ਤੱਥਾਂ ਦੇ ਆਧਾਰ ’ਤੇ ਜਲੰਧਰ ਪਾਸਪੋਰਟ ਦਫਤਰ ਵਿਚ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਕਰ ਦਿੱਤੇ ਹੁਕਮ
ਜਲੰਧਰ ਪਾਸਪੋਰਟ ਦਫਤਰ ’ਚ ਵੱਡੀ ਗਿਣਤੀ ਵਿਚ ਬਣਦੇ ਹਨ ਪਾਸਪੋਰਟ
ਜਲੰਧਰ ਸਥਿਤ ਪਾਸਪੋਰਟ ਦਫਤਰ ਵਿਚ ਵੱਡੀ ਗਿਣਤੀ ਵਿਚ ਪਾਸਪੋਰਟ ਬਣਾਏ ਜਾਂਦੇ ਹਨ। ਇਸ ਦਾ ਅੰਦਾਜ਼ਾ ਇਸੇ ਤੋਂ ਲਗਾਇਆ ਜਾ ਸਕਦਾ ਹੈ ਕਿ 11 ਮਹੀਨਿਆਂ ਦੇ ਵਕਫ਼ੇ ਦੌਰਾਨ ਜਲੰਧਰ ’ਚ ਕੁੱਲ ਢਾਏ ਲੱਖ ਦੇ ਕਰੀਬ ਪਾਸਪੋਰਟ ਬਣਾਏ ਗਏ ਹਨ। ਸੀ. ਬੀ. ਆਈ. ਨੂੰ ਸ਼ਿਕਾਇਤਾਂ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਸੂਤਰਾਂ ਮੁਤਾਬਕ ਸੀ. ਬੀ. ਆਈ. ਨੂੰ ਕੁੱਝ ਦਸਤਵਾਜ਼ੇ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ’ਚ ਦਰਦਨਾਕ ਘਟਨਾ, ਚਾਕਲੇਟ ਖਾਣ ਨਾਲ ਤਿੰਨ ਸਾਲਾ ਬੱਚੇ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਆ ਰਹੇ ਪਿਓ -ਪੁੱਤ ਦੀ ਮੌਤ, ਦੋ ਬੱਚੀਆਂ ਗੰਭੀਰ ਜ਼ਖ਼ਮੀ
NEXT STORY