ਚੰਡੀਗੜ੍ਹ: ਪਾਸਟਰ ਬਜਿੰਦਰ ਸਿੰਘ ਨੂੰ ਉਮਰਕੈਦ ਦੀ ਸਜ਼ਾ ਸੁਣਾ ਦਿੱਤੀ ਗਈ ਹੈ। ਬਜਿੰਦਰ ਸਿੰਘ ਉੱਪਰ ਲੱਗੇ ਜਬਰ-ਜ਼ਿਨਾਹ ਦੇ ਦੋਸ਼ਾਂ ਦੇ ਮਾਮਲੇ ਵਿਚ ਮੋਹਾਲੀ ਦੀ ਅਦਾਲਤ ਵੱਲੋਂ ਉਸ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਜ਼ੀਰਕਪੁਰ ਦੀ ਔਰਤ ਵੱਲੋਂ ਪਾਸਟਰ ਬਜਿੰਦਰ ਸਿੰਘ 'ਤੇ ਜਬਰ-ਜ਼ਿਨਾਹ ਦੇ ਦੋਸ਼ ਲਾਏ ਗਏ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ, ਜ਼ਰਾ ਬੱਚ ਕੇ...! ਮੌਸਮ ਨੂੰ ਲੈ ਕੇ IMD ਨੇ ਜਾਰੀ ਕੀਤਾ Alert
ਦਰਅਸਲ, ਪਾਸਟਰ ਬਜਿੰਦਰ ਸਿੰਘ 'ਤੇ 2018 'ਚ ਇਕ 35 ਸਾਲਾ ਔਰਤ ਨੇ ਜਿਣਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਪੀੜਤਾ ਦਾ ਦਾਅਵਾ ਸੀ ਕਿ ਪਾਸਟਰ ਨੇ ਮੋਹਾਲੀ ਸਥਿਤ ਆਪਣੇ ਘਰ ਵਿਚ ਉਸ ਦਾ ਜਿਣਸੀ ਸ਼ੋਸ਼ਣ ਕੀਤਾ। ਅਪ੍ਰੈਲ 2018 'ਚ ਪੀੜਤਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਉਸ ਨੂੰ ਦਿੱਲੀ ਹਵਾਈ ਅੱਡੇ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਉਹ ਲੰਡਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਹ ਫਿਲਹਾਲ ਜ਼ਮਾਨਤ 'ਤੇ ਬਾਹਰ ਸੀ ਪਰ ਮੋਹਾਲੀ ਅਦਾਲਤ ਵੱਲੋਂ ਜਾਰੀ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ।
ਇਸ ਮਾਮਲੇ 'ਚ ਪਿਛਲੇ ਦਿਨੀਂ ਪਾਸਟਰ ਬਜਿੰਦਰ ਸਿੰਘ ਅਦਾਲਤ 'ਚ ਪੇਸ਼ ਹੋਇਆ ਸੀ। ਉਸ ਦਿਨ ਪੇਸ਼ੀ ਤੋਂ ਬਾਅਦ ਅਦਾਲਤ ਨੇ ਫ਼ੈਸਲੇ ਨੂੰ ਸੁਰੱਖਿਅਤ ਰੱਖ ਲਿਆ ਸੀ ਅਤੇ 28 ਮਾਰਚ ਨੂੰ ਮਾਮਲੇ 'ਚ ਮੁੜ ਸੁਣਵਾਈ ਹੋਈ ਅਤੇ ਪਾਸਟਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਇਹ ਵੀ ਦੱਸ ਦੇਈਏ ਕਿ ਜ਼ੀਰਕਪੁਰ ਪੁਲਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਪਾਸਟਰ ਬਜਿੰਦਰ ਸਿੰਘ ਸਣੇ 7 ਲੋਕਾਂ 'ਤੇ ਕੇਸ ਦਰਜ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਨੂੰ ਲੈ ਕੇ ਵੱਡੀ ਖ਼ਬਰ! ਅੱਜ ਰਾਤ 12 ਵਜੇ ਤੋਂ ਬਾਅਦ...
ਇਕ ਹੋਰ ਕੁੜੀ ਨੇ ਵੀ ਲਾਏ ਸਨ ਪਾਸਟਰ 'ਤੇ ਇਲਜ਼ਾਮ
ਕੁਝ ਦਿਨ ਪਹਿਲਾਂ ਹੀ ਬਜਿੰਦਰ ਸਿੰਘ 'ਤੇ ਜਲੰਧਰ ਦੀ ਇਕ ਹੋਰ 22 ਸਾਲਾ ਔਰਤ ਨੇ ਜਿਣਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਇਹ ਮਾਮਲਾ ਵੀ ਕਾਨੂੰਨੀ ਪ੍ਰਕਿਰਿਆ ਵਿਚ ਹੈ। ਮੋਹਾਲੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੀੜਤਾ ਨੇ ਹਾਲ ਹੀ ਵਿਚ ਮੁੱਲਾਂਪੁਰ ਪੁਲਸ ਸਟੇਸ਼ਨ ਵਿੱਚ ਆਪਣੇ ਬਿਆਨ ਦਰਜ ਕਰਵਾਏ ਹਨ। ਇਸ ਤਹਿਤ ਵੱਖ-ਵੱਖ ਧਾਰਾਵਾਂ ਤਹਿਤ ਕਈ ਮਾਮਲੇ ਦਰਜ ਕੀਤੇ ਹਨ। ਹਾਲ ਹੀ ਵਿਚ ਵਾਇਰਲ ਹੋਈ ਇਕ ਵੀਡੀਓ ਵਿਚ ਬਜਿੰਦਰ ਸਿੰਘ ਆਪਣੇ ਦਫ਼ਤਰ ਵਿਚ ਇਕ ਔਰਤ ਅਤੇ ਹੋਰਨਾਂ ਨਾਲ ਕੁੱਟਮਾਰ ਕਰਦਾ ਵੀ ਨਜ਼ਰ ਆਇਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ, ਖਾਤਿਆਂ ਵਿਚ ਟਰਾਂਸਫਰ ਕੀਤੀ ਗਈ ਰਾਸ਼ੀ
NEXT STORY