ਮੋਹਾਲੀ : ਪਾਸਟਰ ਬਜਿੰਦਰ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਬਰ-ਜ਼ਿਨਾਹ ਦੇ ਮਾਮਲੇ 'ਚ ਪਾਸਟਰ ਬਜਿੰਦਰ ਸਿੰਘ ਨੂੰ ਮੋਹਾਲੀ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਪਾਸਟਰ 'ਤੇ ਜ਼ੀਰਕਪੁਰ ਦੀ ਔਰਤ ਨੇ ਜਬਰ-ਜ਼ਿਨਾਹ ਦੇ ਇਲਜ਼ਾਮ ਲਾਏ ਸਨ। ਦੱਸਿਆ ਜਾ ਰਿਹਾ ਹੈ ਪਾਸਟਰ ਬਜਿੰਦਰ ਸਿੰਘ ਨੂੰ 1 ਅਪ੍ਰੈਲ ਨੂੰ ਅਦਾਲਤ ਵਲੋਂ ਸਜ਼ਾ ਸੁਣਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ! ਖ਼ਪਤਕਾਰਾਂ ਕੋਲ ਸਿਰਫ...
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਸਾਲ 2018 'ਚ 35 ਸਾਲਾ ਔਰਤ ਨੇ ਪਾਦਰੀ ਬਜਿੰਦਰ ਸਿੰਘ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰਾਇਆ ਸੀ। ਦੋਸ਼ ਦੇ ਮੁਤਾਬਕ ਪਾਦਰੀ ਨੇ ਮੋਹਾਲੀ ਸਥਿਤ ਆਪਣੇ ਘਰ 'ਚ ਔਰਤ ਨਾਲ ਜਬਰ-ਜ਼ਿਨਾਹ ਕੀਤਾ ਅਤੇ ਇਸ ਹਰਕਤ ਨੂੰ ਰਿਕਰਾਡ ਕਰਕੇ ਉਸ ਨੂੰ ਬਲੈਕਮੇਲ ਕਰਨ ਦੀ ਧਮਕੀ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦਾ ਅੱਜ ਆਖ਼ਰੀ ਦਿਨ, ਜਾਣੋ ਸਦਨ 'ਚ ਕੀ-ਕੀ ਹੋਵੇਗਾ (ਵੀਡੀਓ)
ਪੁਲਸ 'ਚ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਪਾਦਰੀ ਬਜਿੰਦਰ ਸਿੰਘ ਫ਼ਰਾਰ ਹੋ ਗਿਆ ਪਰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਹਾਲ ਹੀ 'ਚ 22 ਸਾਲਾ ਔਰਤ ਨੇ ਵੀ ਉਸ 'ਤੇ ਯੌਨ ਸ਼ੋਸ਼ਣ ਅਤੇ ਕੁੱਟਮਾਰ ਦੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਫਿਲਹਾਲ ਬਜਿੰਦਰ ਸਿੰਘ ਜ਼ਮਾਨਤ 'ਤੇ ਬਾਹਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਜੋਤੀ ਚੌਂਕ 'ਚ ਦੁਕਾਨਦਾਰਾਂ ਨੂੰ ਪਈਆਂ ਭਾਜੜਾਂ, ਸਾਮਾਨ ਚੁੱਕ ਕੇ ਭੱਜੇ ਰੇਹੜੀਆਂ ਵਾਲੇ
NEXT STORY