ਫ਼ਤਹਿਗੜ੍ਹ ਸਾਹਿਬ (ਬਿਪਨ ਭਾਰਦਵਾਜ): ਸਰਹਿੰਦ ਦੇ ਪਟੇਲ ਨਗਰ ਵਿਖੇ ਸ਼ਰਾਬ ਦਾ ਠੇਕਾ ਖੋਲ੍ਹੇ ਜਾਣ ਦੇ ਵਿਰੋਧ ਵਿਚ ਲੋਕਾਂ ਵੱਲੋਂ ਬੀਤੇ ਦਿਨ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਮਾਰਕੀਟ ਕਮੇਟੀ ਦੇ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਮੌਕੇ 'ਤੇ ਪਹੁੰਚੇ ਅਤੇ ਲੋਕਾਂ ਵੱਲੋਂ ਗੁਰਵਿੰਦਰ ਸਿੰਘ ਢਿੱਲੋਂ ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਇਸ ਵਿਚ ਉਨ੍ਹਾਂ ਨੇ ਮੰਗ ਕੀਤੀ ਕਿ ਸ਼ਰਾਬ ਦਾ ਠੇਕਾ ਬੰਦ ਕੀਤਾ ਜਾਵੇ। ਇਸ ਤੋਂ ਬਾਅਦ ਗੁਰਵਿੰਦਰ ਸਿੰਘ ਢਿੱਲੋਂ ਨੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾ ਦਿੱਤਾ ਅਤੇ ਕਿਹਾ ਕਿ ਅੱਜ ਤੋਂ ਬਾਅਦ ਇੱਥੇ ਠੇਕਾ ਨਹੀਂ ਖੁੱਲ੍ਹੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਲੱਗੀ ਸਖ਼ਤ ਪਾਬੰਦੀ, ਲੋਕਾਂ ਲਈ ਜਾਰੀ ਹੋ ਗਏ ਹੁਕਮ, 5 ਜੁਲਾਈ ਤਕ...
ਪਟੇਲ ਨਗਰ ਦੇ ਕੌਂਸਲਰ ਪਵਨ ਕਾਲੜਾ ਤੇ ਸਾਬਕਾ ਕੌਂਸਲਰ ਨਰਿੰਦਰ ਕੁਮਾਰ ਪ੍ਰਿੰਸ ਨੇ ਕਿਹਾ ਕਿ ਜੇਕਰ ਸ਼ਰਾਬ ਦਾ ਠੇਕਾ ਇੱਥੇ ਖੋਲ੍ਹਿਆ ਗਿਆ ਤਾਂ ਰੋਸ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੀ ਜਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪਰੇਸ਼ਨ ਸਿੰਦੂਰ' ਨਾਲ ਭਾਰਤੀ ਫ਼ੌਜ ਨੇ ਪਹਿਲਗਾਮ ਹਮਲੇ ਦਾ ਲਿਆ ਬਦਲਾ : ਅਰਵਿੰਦ ਖੰਨਾ
NEXT STORY