ਪਠਾਨਕੋਟ(ਧਰਮਿੰਦਰ)— ਸਵਾਈਨ ਫਲੂ ਜੋ ਕਿ ਹੋਲੀ-ਹੋਲੀ ਪੰਜਾਬ ਵਿਚ ਆਪਣੇ ਪੈਰ ਪਸਾਰ ਰਿਹਾ ਹੈ ਅਤੇ ਇਸ ਨਾਲ ਹੁਣ ਤੱਕ ਕਈ ਮੌਤਾਂ ਵੀ ਹੋ ਚੁੱਕੀਆਂ ਹਨ। ਇਸੇ ਤਰ੍ਹਾਂ ਪਠਾਨਕੋਟ ਵਿਚ ਕੁੱਝ ਦਿਨ ਪਹਿਲਾਂ ਇਕ ਔਰਤ ਦੀ ਸਵਾਈਨ ਫਲੂ ਨਾਲ ਮੌਤ ਹੋਈ ਸੀ ਅਤੇ ਹੁਣ ਫਿਰ ਸਵਾਈਨ ਫਲੂ ਨਾਲ ਪੰਜਾਬ ਪੁਲਸ ਦੇ ਏ.ਐੱਸ.ਆਈ. ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੀ ਪੁਸ਼ਟੀ ਡਾਕਟਰਾਂ ਵੱਲੋਂ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਇਹ ਸ਼ਖਸ ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਸੀ ਅਤੇ ਉਸ ਦਾ ਇਲਾਜ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਰਿਹਾ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਵਿਚ ਸਵਾਈਨ ਫਲੂ ਪਾਜੀਟਿਵ ਹੋਣ ਦੀ ਰਿਪੋਰਟ ਅੰਮ੍ਰਿਤਸਰ ਪ੍ਰਾਈਵੇਟ ਹਸਪਤਾਲ ਨੇ ਸਿਵਲ ਹਸਪਤਾਲ ਪਠਾਨਕੋਟ ਨੂੰ ਭੇਜ ਦਿੱਤੀ ਹੈ, ਜਿਸ ਵਿਚ ਸਾਫ-ਸਾਫ ਲਿਖਿਆ ਹੋਇਆ ਹੈ ਕਿ ਇਹ ਮੌਤ ਸਵਾਈਨ ਫਲੂ ਕਾਰਨ ਹੋਈ ਹੈ। ਇਸ ਬਾਰੇ ਵਿਚ ਜਦੋਂ ਐੱਸ.ਐੱਮ.ਓ. ਪਠਾਨਕੋਟ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਇਸ ਦੀ ਜਾਣਕਾਰੀ ਅੰਮ੍ਰਿਤਸਰ ਪ੍ਰਾਈਵੇਟ ਹਸਪਤਾਲ ਵੱਲੋਂ ਮਿਲੀ ਹੈ ਕਿ ਪਿੰਡ ਰਾਣੀਪੁਰ ਦੇ ਰਹਿਣ ਵਾਲੇ ਇਕ ਸ਼ਖਸ ਦੀ ਮੌਤ ਸਵਾਈਨ ਫਲੂ ਪਾਜ਼ੀਟਿਵ ਆਉਣ ਨਾਲ ਹੋਈ ਹੈ।
'ਆਪ' ਨੇ ਚੁੱਕਿਆ ਬਿਜਲੀ ਸਮਝੌਤਿਆਂ ਨੂੰ ਰੀਵਿਊ ਕਰਨ ਦਾ ਮੁੱਦਾ
NEXT STORY