ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਕਾਰ ਤੇ ਟਰੱਕ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ ਤੇ 3 ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ 9 ਲੋਕ ਜੰਮੂ-ਕਸ਼ਮੀਰ ਤੋਂ ਕਾਰ 'ਚ ਸਵਾਰ ਹੋ ਕੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਮੁਰਾਦਾਬਾਦ ਜਾ ਰਹੇ ਸੀ ਕਿ ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਉਨ੍ਹਾਂ ਦੀ ਕਾਰ ਟਰੱਕ ਦੀ ਚਪੇਟ 'ਚ ਆ ਗਈ, ਜਿਸ ਕਾਰਨ ਇਕ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 3 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖਮੀਆਂ ਨੂੰ ਪਟਾਨਕੋਟ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ 'ਚ ਘਰੇਲੂ ਕਲੇਸ਼ ਦੀ ਵੀਡੀਓ ਵਾਇਰਲ, ਨੌਜਵਾਨ ਹਿਰਾਸਤ 'ਚ
NEXT STORY