ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਪੁਲਸ ਨੇ ਇਕ ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਚੋਰੀ ਦੇ 10 ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਲਾਈਟਾਂ ਵਾਲੇ ਚੌਕ 'ਚ ਨਾਕਾ ਲਗਾ ਕੇ ਉਕਤ ਵਿਅਕਤੀ ਕਾਬੂ ਕੀਤਾ ਗਿਆ ਹੈ । ਪੁੱਛਗਿੱਛ ਦੌਰਾਨ ਇਨ੍ਹਾਂ ਕੋਲੋਂ ਚੋਰੀ ਦੇ 10 ਮੋਟਰਸਾਈਕਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦੇ 4 ਮੈਂਬਰ ਹਨ, ਜਿਨ੍ਹਾਂ 'ਚੋਂ 3 ਨੂੰ ਕਾਬੂ ਕਰ ਲਿਆ ਗਿਆ ਹੈ ਜਦਕਿ ਇਕ ਦੋਸ਼ੀ ਅਜੇ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।
ਧਰਮੀ ਫੌਜੀਆਂ ਦੇ ਬਣਦੇ ਹੱਕ ਦਿਵਾਉਣ ਲਈ ਦਿੱਲੀ ਕਮੇਟੀ ਵਚਨਬੱਧ : ਸਿਰਸਾ
NEXT STORY